ਫਾਜ਼ਿਲਕਾ, (ਲੀਲਾਧਰ, ਨਾਗਪਾਲ)- ਥਾਣਾ ਸਦਰ ਪੁਲਸ ਫਾਜ਼ਿਲਕਾ ਨੇ ਉਪ ਮੰਡਲ ਦੇ ਪਿੰਡ ਮੁਹੰਮਦ ਅਮੀਰਾ ਦੇ ਨੇੜੇ ਇਕ ਔਰਤ ਦੇ ਨਾਲ ਜਬਰ-ਜ਼ਨਾਹ ਕਰਨ ਸਬੰਧੀ ਦੋ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨ ਵਿਚ ਔਰਤ ਨੇ ਦੱਸਿਆ ਕਿ 4 ਅਕਤੂਬਰ ਨੂੰ ਰਾਤ ਲਗਭਗ 8 ਵਜੇ ਜਦੋਂ ਉਹ ਆਪਣੇ ਘਰ ਵਾਪਸ ਆ ਰਹੀ ਸੀ ਤਾਂ ਸਵਰਣ ਸਿੰਘ ਅਤੇ ਲੇਖ ਚੰਦ ਦੋਵੇਂ ਵਾਸੀ ਪਿੰਡ ਆਲਮਸ਼ਾਹ ਨੇ ਉਸ ਨੂੰ ਰੋਕ ਕੇ ਉਸ ਨਾਲ ਜਬਰ-ਜ਼ਨਾਹ ਕੀਤਾ।
ਪੁਲਸ ਨੇ ਹੁਣ ਜਾਂਚ-ਪੜਤਾਲ ਕਰਨ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਅਬੋਹਰ, (ਸੁਨੀਲ)-ਥਾਣਾ ਖੁਈਆਂ ਸਰਵਰ ਪੁਲਸ ਨੇ ਇਕ ਨਾਬਾਲਿਗਾ ਨਾਲ ਜਬਰ-ਜ਼ਨਾਹ ਕਰਨ ਵਾਲੇ ਨੌਜਵਾਨ ਖਿਲਾਫ ਮਾਮਲਾ ਦਰਜ ਕੀਤਾ ਹੈ। ਥਾਣਾ ਇੰਚਾਰਜ ਬਲਵਿੰਦਰ ਸਿੰਘ ਟੋਹਰੀ, ਸਬ-ਇੰਸਪੈਕਟਰ ਮੈਡਮ ਰਾਜਵੀਰ ਕੌਰ ਨੂੰ ਦਿੱਤੇ ਬਿਆਨਾਂ 'ਚ ਪੀੜਤਾ ਨੇ ਦੱਸਿਆ ਕਿ ਅਜੇ ਕੁਮਾਰ ਪੁੱਤਰ ਸੁਭਾਸ਼ ਚੰਦਰ ਨਿਵਾਸੀ ਸੱਪਾਂਵਾਲੀ ਉਸ ਨੂੰ ਬਹਿਲਾ-ਫੁਸਲਾ ਕੇ ਆਪਣੇ ਪਿੰਡ ਲੈ ਗਿਆ, ਜਿਥੇ ਉਸ ਨੇ ਉਸ ਨੂੰ ਨਸ਼ੀਲੀ ਚੀਜ਼ ਖੁਆ ਦਿੱਤੀ। ਬੇਹੋਸ਼ ਹੋਣ 'ਤੇ ਨੌਜਵਾਨ ਨੇ ਉਸ ਨਾਲ ਜਬਰ-ਜ਼ਨਾਹ ਕੀਤਾ। ਪੁਲਸ ਨੇ ਲੜਕੀ ਦਾ ਮੈਡੀਕਲ ਕਰਵਾਇਆ। ਮੈਡੀਕਲ ਜਾਂਚ ਦੇ ਬਾਅਦ ਪੁਲਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ 'ਤੇ ਨੌਜਵਾਨ ਅਜੇ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
'ਇਕ ਚੰਦ ਮੈਂ ਬੱਦਲਾਂ 'ਚ ਲੱਭਾਂ, ਇਕ ਮੇਰੀ ਜ਼ਿੰਦਗੀ ਦਾ ਮਾਹੀਆ'
NEXT STORY