ਬਟਾਲਾ, (ਬੇਰੀ)- ਥਾਣਾ ਘੁਮਾਣ ਦੀ ਪੁਲਸ ਨੇ ਕੁੱਟ-ਮਾਰ ਕਰਨ ਵਾਲੇ 4 ਲੋਕਾਂ ਵਿਰੁੱਧ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਅਾਂ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਰਤਨ ਕੌਰ ਪਤਨੀ ਰਤਨ ਸਿੰਘ ਵਾਸੀ ਕਾਜਮਪੁਰ ਨੇ ਲਿਖਵਾਇਆ ਹੈ ਕਿ 30 ਜੂਨ ਨੂੰ ਉਹ ਆਪਣੇ ਲਡ਼ਕੇ ਲਈ ਚਾਹ ਲੈ ਕੇ ਗਈ ਸੀ ਕਿ ਅਚਾਨਕ ਗੁਰਦੀਪ ਸਿੰਘ ਪੁੱਤਰ ਕਰਤਾਰ ਸਿੰਘ, ਕਰਮਜੀਤ ਸਿੰਘ, ਰਾਜਵਿੰਦਰ ਸਿੰਘ, ਬਲਜੀਤ ਸਿੰਘ ਪੁੱਤਰਾਨ ਗੁਰਦੀਪ ਸਿੰਘ ਕਾਜਮਪੁਰ ਉਨ੍ਹਾਂ ਦੇ ਘਰ ਦਾਖਲ ਹੋ ਗਏ ਅਤੇ ਉਸਦੇ ਲਡ਼ਕੇ ਦੀ ਕੁੱਟ-ਮਾਰ ਕਰਨ ਲੱਗ ਪਏ, ਜਿਸ ’ਤੇ ਰਤਨ ਕੌਰ ਨੇ ਆਪਣੇ ਲਡ਼ਕੇ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਤਾਂ ਉਕਤ ਵਿਅਕਤੀ ਨੇ ਉਸ ਨੂੰ ਵੀ ਆਪਣੇ ਹਥਿਆਰਾਂ ਨਾਲ ਸੱਟਾਂ ਮਾਰ ਕੇ ਜ਼ਖਮੀ ਕਰ ਦਿੱਤਾ। ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਰਤਨ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਗੁਰਦੀਪ ਸਿੰਘ, ਕਰਮਜੀਤ ਸਿੰਘ, ਰਾਜਵਿੰਦਰ ਸਿੰਘ, ਬਲਜੀਤ ਸਿੰਘ ਵਿਰੁੱਧ ਥਾਣਾ ਘੁਮਾਣ ਵਿਖੇ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਲਿਆ ਹੈ।
ਨਾਜਾਇਜ਼ ਸ਼ਰਾਬ ਨਾਲ ਭਰੀ ਕਾਰ ਮਕਾਨ ’ਚ ਵੱਜੀ
NEXT STORY