ਅੰਮ੍ਰਿਤਸਰ (ਸੰਜੀਵ)-ਖਤਰਨਾਕ ਗੈਂਗਸਟਰ ਰਿੰਦਾ ਨੂੰ ਕਰੋੜਾਂ ਰੁਪਏ ਦੀ ਫਿਰੋਤੀ ਨਾ ਦੇਣ ’ਤੇ ਆੜ੍ਹਤੀ ਸੁਰਜੀਤ ਸਿੰਘ ਦੇ ਸੁਰੱਖਿਆ ਅਮਲੇ ਦੀ ਮੌਜੂਦਗੀ ਵਿਚ ਦੋ ਮੋਟਰਸਾਈਕਲ ਸਵਾਰ ਗੋਲੀਆਂ ਮਾਰ ਕੇ ਫਰਾਰ ਹੋ ਗਏ। ਗੰਭੀਰ ਰੂਪ ਵਿਚ ਜ਼ਖ਼ਮੀ ਆੜ੍ਹਤੀ ਨੂੰ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਆੜ੍ਹਤੀਏ 'ਤੇ ਤਾਬੜਤੋੜ ਫਾਇਰਿੰਗ
ਗੋਲੀਆਂ ਮਾਰਨ ਦੇ 15 ਮਿੰਟ ਬਾਅਦ ਫਿਰ ਤੋਂ ਆਈ ਕਾਲ
ਆੜ੍ਹਤੀ ਸੁਰਜੀਤ ਸਿੰਘ ਨੇ ਇਲਾਜ ਦੌਰਾਨ ਦੱਸਿਆ ਕਿ ਗੋਲੀਆਂ ਮਾਰਨ ਤੋਂ 15 ਮਿੰਟ ਬਾਅਦ ਉਸ ਨੂੰ ਵਿਦੇਸ਼ੀ ਨੰਬਰ ਤੋਂ ਕਾਲ ਆਈ ਅਤੇ ਉਸ ਨੂੰ ਕਿਹਾ ਗਿਆ ਕਿ ਇਸ ਵਾਰ ਤਾਂ ਤੁਸੀਂ ਬਚ ਗਏ ਹੋ, ਅਗਲੀ ਵਾਰ ਨਹੀਂ ਬਚੋਗੇ। ਸੁਰਜੀਤ ਸਿੰਘ ਨੇ ਦੱਸਿਆ ਕਿ ਉਹ ਘਰ ਦੇ ਬਾਹਰ ਆਪਣੇ ਦਫ਼ਤਰ ਵਿਚ ਬੈਠਾ ਸੀ ਜਦੋਂ ਰਾਤ ਕਰੀਬ 8 ਵਜੇ ਜਦੋਂ ਉਹ ਸ਼ਟਰ ਬੰਦ ਕਰ ਕੇ ਉਨ੍ਹਾਂ ਦਾ ਸੁਰੱਖਿਆ ਕਰਮਚਾਰੀ ਸਕੂਟਰ ’ਤੇ ਸਵਾਰ ਹੋ ਕੇ ਘਰ ਦੇ ਅੰਦਰ ਜਾ ਰਿਹਾ ਸੀ ਤਾਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਆ ਕੇ ਉਸ ’ਤੇ ਹਮਲਾ ਕਰ ਦਿੱਤਾ, ਜਿਸ ਦੌਰਾਨ ਉਸ ’ਤੇ ਦੋ ਗੋਲੀਆਂ ਚਲਾਈਆਂ ਗਈਆਂ, ਇਕ ਗੋਲੀ ਸਿੱਧੀ ਉਸ ਦੀ ਲੱਤ ਵਿਚ ਲੱਗੀ ਅਤੇ ਉਹ ਖੂਨ ਨਾਲ ਲਥਪਥ ਹੋ ਕੇ ਡਿੱਗ ਗਿਆ। ਇਸ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।
ਇਹ ਵੀ ਪੜ੍ਹੋ- ਘਰ ਦੇ ਕਲੇਸ਼ ਨੇ ਉਜਾੜਿਆ ਪਰਿਵਾਰ, ਭਰਾ ਨੇ ਆਪਣੇ ਆਪ ਨੂੰ ਲਾਈ ਅੱਗ
17 ਅਪ੍ਰੈਲ ਨੂੰ ਰਿੰਦਾ ਨੇ ਮੰਗੀ ਸੀ 5 ਕਰੋੜ ਰੁਪਏ ਦੀ ਫਿਰੌਤੀ
17 ਅਪ੍ਰੈਲ ਨੂੰ ਉਸ ਨੂੰ ਇਕ ਫੋਨ ਆਇਆ ਅਤੇ ਉਸ ਨੇ ਆਪਣਾ ਨਾਂ ਗੈਂਗਸਟਰ ਰਿੰਦਾ ਦੱਸਿਆ, ਜਿਸ ਨੇ ਉਸ ਦੀ ਜਾਨ ਦਾ ਹਵਾਲਾ ਦਿੰਦੇ ਹੋਏ ਉਸ ਤੋਂ 5 ਕਰੋੜ ਰੁਪਏ ਦੀ ਫਿਰੌਤੀ ਮੰਗੀ। ਇਸ ਤੋਂ ਬਾਅਦ ਉਸ ਨੇ ਇਸ ਪੂਰੇ ਮਾਮਲੇ ਦੀ ਸ਼ਿਕਾਇਤ ਥਾਣਾ ਰਮਦਾਸ ਵਿਚ ਕੀਤੀ ਅਤੇ ਪੁਲਸ ਨੇ ਮਾਮਲਾ ਦਰਜ ਕਰ ਲਿਆ।
ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ
ਮਾਮਲੇ ਦੀ ਚੱਲ ਰਹੀ ਜਾਂਚ : ਐੱਸ. ਐੱਸ. ਪੀ
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਐੱਸ. ਐੱਸ. ਪੀ. ਚਰਨਜੀਤ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜਲਦੀ ਹੀ ਇਸ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ ਅਤੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ: ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਮੁੜ ਕਾਂਗਰਸ 'ਚ ਹੋਏ ਸ਼ਾਮਲ (ਵੀਡੀਓ)
NEXT STORY