ਚੰਡੀਗੜ੍ਹ/ਜਲੰਧਰ (ਵੈੱਬ ਡੈਸਕ, ਅੰਕੁਸ਼) : ਜਲੰਧਰ ਸਥਿਤ ਲਵਲੀ ਯੂਨੀਵਰਸਿਟੀ 'ਚ ਹੀ ਹਾਲ ਹੀ ਦੌਰਾਨ ਹੋਈ ਭਾਰੀ ਹਿੰਸਾ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਪਹੁੰਚ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਅਦਾਲਤ 'ਚ ਇਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਮੰਗਲਵਾਰ ਨੂੰ ਇਹ ਪਟੀਸ਼ਨ ਚੀਫ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਬੈਂਚ ਸਾਹਮਣੇ ਤਤਕਾਲ ਸੁਣਵਾਈ ਲਈ ਪੇਸ਼ ਕੀਤੀ ਗਈ, ਜਿਸ 'ਤੇ ਅਦਾਲਤ ਨੇ ਬੁੱਧਵਾਰ ਨੂੰ ਸੁਣਵਾਈ ਕਰਨ ਦੀ ਸਹਿਮਤੀ ਦਿੱਤੀ ਹੈ। ਪਟੀਸ਼ਨ 'ਚ ਅਦਾਲਤ ਨੂੰ ਜਾਣੂੰ ਕਰਵਾਇਆ ਗਿਆ ਕਿ ਯੂਨੀਵਰਸਿਟੀ ਕੈਂਪਸ 'ਚ ਹਿੰਸਾ ਦੌਰਾਨ ਕਥਿਤ ਤੌਰ 'ਤੇ ਦੰਗਾ, ਅਗਜ਼ਨੀ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਵਾਪਰੀਆਂ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ PSPCL ਵਲੋਂ ਵੱਡੀ ਰਾਹਤ, ਕੁਨੈਕਸ਼ਨ ਕੱਟਣ 'ਤੇ ਤੁਰੰਤ ਪ੍ਰਭਾਵ ਨਾਲ ਲਾਈ ਰੋਕ
ਇਸ ਪੂਰੇ ਘਟਨਾਕ੍ਰਮ ਨੂੰ ਗੰਭੀਰ ਦੱਸਦਿਆਂ ਹਾਈਕੋਰਟ ਤੋਂ ਤੁਰੰਤ ਦਖ਼ਲ ਦੇਣ ਅਤੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਸੀ. ਬੀ. ਆਈ. ਤੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨ 'ਚ ਦੋਸ਼ ਲਾਇਆ ਗਿਆ ਕਿ ਹਿੰਸਾ ਦੌਰਾਨ ਯੂਨੀਵਰਸਿਟੀ ਕੈਂਪਸ 'ਚ ਵੱਡੇ ਪੱਧਰ 'ਤੇ ਸਰਕਾਰੀ ਅਤੇ ਗੈਰ-ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਗਿਆ ਅਤੇ ਦੁਕਾਨਾਂ 'ਚ ਲੁੱਟਮਾਰ ਅਤੇ ਅਗਜ਼ਨੀ ਕੀਤੀ ਗਈ। ਪ੍ਰਦਰਸ਼ਨ ਕਾਰਨ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਵੀ ਕਰੀਬ 18 ਘੰਟਿਆਂ ਲਈ ਬੰਦ ਰਿਹਾ।
ਇਹ ਵੀ ਪੜ੍ਹੋ : ਅਕਾਲੀ ਦਲ ਨੇ ਇਸ ਮਹਿਲਾ ਆਗੂ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਪੂਰੀ ਖ਼ਬਰ
ਫਿਲਹਾਲ ਕੈਂਪਸ 'ਚ ਬਣੇ ਤਣਾਅਪੂਰਨ ਮਾਹੌਲ ਨੂੰ ਦੇਖਦੇ ਹੋਏ ਯੂਨੀਵਰਸਿਟੀ ਪ੍ਰਸ਼ਾਸਨ ਨੇ 28 ਸਤੰਬਰ ਤੋਂ ਅਗਲੇ 10 ਦਿਨਾਂ ਲਈ ਸਾਰੀਆਂ ਕਲਾਸਾਂ ਅਤੇ ਅਕਾਦਮਿਕ ਗਤੀਵਿਧੀਆਂ ਨੂੰ ਮੁਲਤਵੀ ਕਰ ਦਿੱਤਾ ਹੈ। ਰਿਪੋਰਟਾਂ ਦੇ ਮੁਤਾਬਕ ਐਤਵਾਰ ਨੂੰ ਯੂਨੀਵਰਸਿਟੀ ਕੈਂਪਸ ਅੰਦਰ ਇਕ ਵਿਦਿਆਰਥਣ ਨਾਲ ਕਥਿਤ ਜਬਰ-ਜ਼ਿਨਾਹ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਵਿਦਿਆਰਥੀਆਂ 'ਚ ਭਾਰੀ ਰੋਸ ਫੈਲ ਗਿਆ ਸੀ। ਹਾਲਾਂਕਿ ਪੁਲਸ ਵਲੋਂ ਦਰਜ ਮਾਮਲੇ ਦੀ ਜਾਂਚ ਦੌਰਾਨ ਹਾਲੇ ਤੱਕ ਅਜਿਹੀ ਘਟਨਾ ਹੋਣ ਦੀ ਕੋਈ ਪੁਸ਼ਟੀ ਨਹੀਂ ਹੋਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਸੁਨੀਲ ਜਾਖੜ ਨੇ ਅਹਿਮ ਮੁੱਦਿਆਂ 'ਤੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ
NEXT STORY