ਤਰਨਤਾਰਨ, (ਰਾਜੂ)- ਝਬਾਲ ਵਿਖੇ ਪੁਲਸ ਨੇ ਇਕ ਵਿਅਕਤੀ ਵਿਰੁੱਧ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਗੁਰਦੇਵ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਪੰਜਵੜ ਨੇ ਪੁਲਸ ਨੂੰ ਦੱਸਿਆ ਕਿ ਪਿਛਲੇ ਦਿਨੀਂ ਉਹ ਆਪਣਾ ਮੋਟਰਸਾਈਕਲ ਪਿੰਡ ਪੰਜਵੜ ਵਿਖੇ ਰੱਖ ਕੇ ਗੁਰਦੁਆਰੇ 'ਚ ਮੱਥਾ ਟੇਕਣ ਲਈ ਗਿਆ ਸੀ। ਜਦੋਂ ਉਸ ਨੇ ਵਾਪਸ ਆ ਕੇ ਦੇਖਿਆ ਤਾਂ ਉਸ ਦਾ ਮੋਟਰਸਾਈਕਲ ਚੋਰੀ ਹੋ ਚੁੱਕਾ ਸੀ। ਉਸ ਨੇ ਦੱਸਿਆ ਕਿ ਮੋਟਰਸਾਈਕਲ ਦੀ ਭਾਲ ਕਰਨ 'ਤੇ ਉਸ ਨੂੰ ਪਤਾ ਲੱਗਾ ਕਿ ਅਜੈ ਸਿੰਘ ਪੁੱਤਰ ਹੀਰਾ ਸਿੰਘ ਵਾਸੀ ਪਿੰਡ ਬੈਂਕਾ ਨੇ ਉਸ ਦਾ ਮੋਟਰਸਾਈਕਲ ਚੋਰੀ ਕੀਤਾ ਹੈ। ਪੁਲਸ ਵੱਲੋਂ ਗੁਰਦੇਵ ਸਿੰਘ ਦੇ ਬਿਆਨਾਂ 'ਤੇ ਅਜੈ ਸਿੰਘ ਵਿਰੁੱਧ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਫੈਕਟਰੀਆਂ ਤੇ ਸੀਵਰੇਜ ਦੇ ਪਾਣੀ ਤੋਂ ਸਤਲੁਜ ਦਰਿਆ ਦਾ ਪਾਣੀ ਹੋ ਰਿਹੈ ਪ੍ਰਦੂਸ਼ਿਤ
NEXT STORY