ਬੁਢਲਾਡਾ (ਬਾਂਸਲ) : ਸਥਾਨਕ ਸ਼ਹਿਰ ਅੰਦਰ ਇਕ ਵਿਅਕਤੀ ਵੱਲੋਂ ਲੜਕੀ ਨਾਲ ਉਸਦੇ ਘਰ ਦੇ ਨਜ਼ਦੀਕ ਸ਼ਰੇਆਮ ਗਲੀ 'ਚ ਅਸ਼ਲੀਲ ਹਰਕਤਾਂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਿਟੀ ਪੁਲਸ ਨੇ ਲੜਕੀ ਦੇ ਪਿਤਾ ਦੇ ਬਿਆਨ 'ਤੇ ਮਾਮਲਾ ਦਰਜ ਕਰ ਲਿਆ ਹੈ। ਸਹਾਇਕ ਥਾਣੇਦਾਰ ਪ੍ਰੇਮ ਕੁਮਾਰ ਨੇ ਦੱਸਿਆ ਕਿ ਲੜਕੀ ਦੇ ਪਿਤਾ ਨੇ ਦੋਸ਼ ਲਗਾਇਆ ਹੈ ਕਿ ਰਾਜੂ ਨਾਂ ਦਾ ਵਿਅਕਤੀ ਉਨ੍ਹਾਂ ਦੀ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਦਾ ਸੀ, ਜਿਸ ਕਾਰਨ ਉਹ ਕਾਫੀ ਪਰੇਸ਼ਾਨ ਹਨ। ਲੜਕੀ ਦੇ ਪਿਤਾ ਵਲੋਂ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਪੁਲਸ ਨੇ ਧਾਰਾ 354 ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਲੈ ਕੇ ਹੋਇਆ ਫਰਾਰ, ਕੇਸ ਦਰਜ
NEXT STORY