ਗੁਰਦਾਸਪੁਰ, (ਵਿਨੋਦ)- ਦੀਨਾਨਗਰ ਪੁਲਸ ਨੇ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਘਰੋਂ ਭਜਾਉਣ ਵਾਲੇ ਦੋਸ਼ੀ ਵਿਰੁੱਧ ਮਾਮਲਾ ਦਰਜ ਕੀਤਾ ਹੈ ਪਰ ਦੋਸ਼ੀ ਲੜਕੀ ਸਮੇਤ ਫਰਾਰ ਦੱਸਿਆ ਜਾ ਰਿਹਾ ਹੈ।ਇਸ ਸਬੰਧੀ ਦੀਨਾਨਗਰ ਪੁਲਸ ਸਟੇਸ਼ਨ ਇੰਚਾਰਜ ਅਸ਼ੋਕ ਕੁਮਾਰ ਨੇ ਦੱਸਿਆ ਕਿ ਪਿੰਡ ਰਸੂਲਪੁਰ ਘਰੋਟੀਆਂ ਨਿਵਾਸੀ ਇਕ ਵਿਅਕਤੀ ਨੇ ਲਿਖਤੀ ਸ਼ਿਕਾਇਤ ਕੀਤੀ ਹੈ ਕਿ ਉਸ ਦੀ 17 ਸਾਲਾ ਲੜਕੀ ਬੀਤੇ ਦਿਨ ਘਰੋਂ ਬਾਹਰ ਗਈ ਸੀ ਪਰ ਵਾਪਸ ਨਹੀਂ ਆਈ। ਅਸੀਂ ਆਪਣੇ ਪੱਧਰ 'ਤੇ ਆਪਣੀ ਲੜਕੀ ਦੀ ਕਾਫੀ ਤਲਾਸ਼ ਕੀਤੀ ਪਰ ਉਸ ਦਾ ਕੁਝ ਪਤਾ ਨਹੀਂ ਲੱਗਾ। ਜਾਣਕਾਰੀ ਮਿਲੀ ਹੈ ਕਿ ਪਿੰਡ ਗੋਬਿੰਦਸਰ ਪੁਲਸ ਸਟੇਸ਼ਨ ਕਾਨਵਾਂ ਨਿਵਾਸੀ ਰੱਜਤ ਪੁੱਤਰ ਅਸ਼ਵਨੀ ਕੁਮਾਰ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ ਹੈ। ਪੁਲਸ ਅਧਿਕਾਰੀ ਅਨੁਸਾਰ ਇਸ ਸਬੰਧੀ ਮਾਮਲਾ ਦਰਜ ਕਰ ਕੇ ਦੋਸ਼ੀ ਤੇ ਲੜਕੀ ਦੀ ਤਲਾਸ਼ ਕੀਤੀ ਜਾ ਰਹੀ ਹੈ।
ਪੰਜਾਬ 'ਚ ਟਾਰਗੈੱਟ ਕਿਲਿੰਗਜ਼ ਪਿੱਛੇ ਵਿਦੇਸ਼ੀ ਹੱਥ
NEXT STORY