ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ, (ਸੁਖਪਾਲ, ਪਵਨ)- ਭਾਵੇਂ ਮਾਣਯੋਗ ਸੁਪਰੀਮ ਕੋਰਟ ਤੇ ਹਾਈ ਕੋਰਟ ਨੇ ਸੜਕਾਂ 'ਤੇ ਚਲਾਏ ਜਾ ਰਹੇ ਓਵਰਲੋਡ ਵਾਹਨਾਂ 'ਤੇ ਪਾਬੰਦੀ ਲਾਈ ਹੋਈ ਹੈ ਪਰ ਇਸ ਦੇ ਬਾਵਜੂਦ ਕਾਨੂੰਨ ਦੀਆਂ ਧੱਜੀਆਂ ਉਡਾ ਕੇ ਲੋਕ ਲਾਪ੍ਰਵਾਹੀ ਨਾਲ ਓਵਰਲੋਡ ਵਾਹਨਾਂ ਨੂੰ ਸੜਕਾਂ 'ਤੇ ਚਲਾਉਂਦੇ ਹਨ।
ਜ਼ਿਕਰਯੋਗ ਹੈ ਕਿ ਟਰਾਂਸਪੋਰਟ ਵਿਭਾਗ ਦੇ ਅਧਿਕਾਰੀ ਤੇ ਮੁਲਾਜ਼ਮ ਜਿਥੇ ਇਨ੍ਹਾਂ ਵਾਹਨਾਂ ਨੂੰ ਅੱਖੋਂ-ਪਰੋਖੇ ਕਰ ਰਹੇ ਹਨ, ਉਥੇ ਟ੍ਰੈਫਿਕ ਪੁਲਸ ਵੀ ਇਸ ਮਾਮਲੇ 'ਤੇ ਕੰਟਰੋਲ ਨਹੀਂ ਕਰ ਰਹੀ। ਪ੍ਰਸ਼ਾਸਨ ਵੱਲੋਂ ਕਦੇ ਕਦਾਈ ਕੋਈ ਸੈਮੀਨਾਰ ਇਸ ਸਬੰਧੀ ਕਰਵਾਇਆ ਜਾਂਦਾ ਹੈ ਜਾਂ ਵਾਹਨਾਂ ਨੂੰ ਪੁਲਸ ਵੱਲੋਂ ਰਿਫਲੈਕਟਰ ਲਾ ਦਿੱਤੇ ਜਾਂਦੇ ਹਨ, ਜਦਕਿ ਜੇਕਰ ਸੜਕਾਂ 'ਤੇ ਓਵਰਲੋਡ ਵਾਹਨ ਚਲਾਉਣ ਵਾਲਿਆਂ 'ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਵਾਪਰ ਰਹੇ ਹਾਦਸੇ ਘੱਟ ਸਕਦੇ ਹਨ ਕਿਉਂਕਿ ਓਵਰਲੋਡ ਟਰਾਲੀਆਂ ਤੇ ਹੋਰ ਵਾਹਨਾਂ ਕਾਰਨ ਸੂਬੇ ਵਿਚ ਹਰ ਰੋਜ਼ ਸੜਕਾਂ 'ਤੇ ਵੱਡੇ ਹਾਦਸੇ ਵਾਪਰਦੇ ਹਨ ਤੇ ਇਨ੍ਹਾਂ ਹਾਦਸਿਆਂ ਦੌਰਾਨ ਕਈ ਮਨੁੱਖੀ ਜਾਨਾਂ ਜਾਂਦੀਆਂ ਹਨ। ਰਾਤ ਵੇਲੇ ਤਾਂ ਸੜਕਾਂ 'ਤੇ ਜਾ ਰਹੀਆਂ ਓਵਰਲੋਡ ਟਰਾਲੀਆਂ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਆਉਂਦੀ ਹੈ।
ਪ੍ਰਸ਼ਾਸਨ ਭੱਜ ਰਿਹੈ ਆਪਣੀ ਜ਼ਿੰਮੇਵਾਰੀ ਤੋਂ
ਆਮ ਲੋਕਾਂ ਦਾ ਕਹਿਣਾ ਹੈ ਕਿ ਅਸਲ ਵਿਚ ਪ੍ਰਸ਼ਾਸਨ ਦੇ ਅਧਿਕਾਰੀ ਤੇ ਸਬੰਧਤ ਵਿਭਾਗ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੇ ਹਨ ਕਿਉਂਕਿ ਜੇਕਰ ਓਵਰਲੋਡ ਵਾਹਨਾਂ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਤਾਂ ਇਕ ਵੀ ਅਜਿਹਾ ਵਾਹਨ ਸੜਕਾਂ 'ਤੇ ਨਜ਼ਰ ਨਹੀਂ ਆਵੇਗਾ।
ਕਿਸਾਨਾਂ ਨੇ ਝੋਨੇ ਦੀ ਪਰਾਲੀ ਨੂੰ ਖੇਤਾਂ 'ਚ ਸਾੜਿਆ
ਭਾਵੇਂ ਪੰਜਾਬ ਸਰਕਾਰ ਨੇ ਇਸ ਵਾਰ ਕਿਸਾਨਾਂ ਨੂੰ ਸਖਤ ਹਦਾਇਤਾਂ ਕੀਤੀਆਂ ਸਨ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਨਾ ਸਾੜਿਆ ਜਾਵੇ ਕਿਉਂਕਿ ਅਜਿਹਾ ਹੋਣ ਨਾਲ ਪ੍ਰਦੂਸ਼ਣ ਬਹੁਤ ਜ਼ਿਆਦਾ ਫੈਲਦਾ ਹੈ ਪਰ ਇਸ ਦੇ ਬਾਵਜੂਦ ਕਿਸਾਨਾਂ ਨੇ ਖੇਤਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਾਈ, ਜਿਸ ਨਾਲ ਵਾਤਾਵਰਣ ਬੁਰੀ ਤਰ੍ਹਾਂ ਪ੍ਰਦੂਸ਼ਿਤ ਹੋ ਚੁੱਕਾ ਹੈ ਤੇ ਕਿਸੇ ਪਾਸੇ ਕੁਝ ਦਿਖਾਈ ਨਹੀਂ ਦੇ ਰਿਹਾ।
ਲੰਡਨ : ਧਮਾਕਾਖੇਜ਼ ਸਮੱਗਰੀ ਖਰੀਦਣ ਦੀ ਕੋਸ਼ਿਸ਼ ਕਰਨ ਵਾਲਾ ਪੰਜਾਬੀ ਦੋਸ਼ੀ ਕਰਾਰ
NEXT STORY