ਰਾਹੋਂ, (ਜ.ਬ)- ਪੁਲਸ ਨੇ ਇਕ ਸਕੂਟਰੀ ਸਵਾਰ ਨੂੰ ਭੁੱਕੀ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਪਾਰਟੀ ਰਾਹੋਂ ਤੋਂ ਸ਼ਹਿਬਾਜ਼ਪੁਰ ਨਹਿਰ ਪੁਲੀ ਵੱਲ ਜਾ ਰਹੀ ਸੀ ਕਿ ਦੁਪਹਿਰ 12 ਵਜੇ ਨਹਿਰ ਨਾਲ ਸੜਕ ਦੇ ਕਿਨਾਰੇ ਇਕ ਕਾਲੇ ਰੰਗ ਦੀ ਐਕਟਿਵਾ 'ਤੇ ਸਵਾਰ ਇਕ ਨੌਜਵਾਨ ਪੁਲਸ ਨੂੰ ਦੇਖ ਕੇ ਪਿੱਛੇ ਮੁੜ ਗਿਆ। ਪੁਲਸ ਨੇ ਤੁਰੰਤ ਉਸ ਨੂੰ ਕਾਬੂ ਕਰ ਕੇ ਸਕੂਟਰੀ 'ਚ ਪਏ ਥੈਲੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 20 ਕਿਲੋ 500 ਗ੍ਰਾਮ ਭੁੱਕੀ ਬਰਾਮਦ ਹੋਈ। ਐੱਸ. ਐੱਚ. ਓ. ਸੁਭਾਸ਼ ਬਾਠ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ ਨੰਦ ਲਾਲ ਪੁੱਤਰ ਸੁਰਿੰਦਰ ਪਾਲ ਵਾਸੀ ਭਡਿਆਰ ਥਾਣਾ ਗੜ੍ਹਸ਼ੰਕਰ ਜ਼ਿਲਾ ਹੁਸ਼ਿਆਰਪੁਰ ਦੇ ਰੂਪ 'ਚ ਹੋਈ, ਜਿਸ ਖਿਲਾਫ਼ ਪੁਲਸ ਨੇ ਮਾਮਲਾ ਦਰਜ ਕਰ ਕੇ ਨਵਾਂਸ਼ਹਿਰ ਦੀ ਅਦਾਲਤ 'ਚ ਪੇਸ਼ ਕੀਤਾ। ਜੱਜ ਸਾਹਿਬ ਦੇ ਹੁਕਮਾਂ ਅਨੁਸਾਰ ਦੋਸ਼ੀ ਨੂੰ ਲੁਧਿਆਣਾ ਜੇਲ ਭੇਜਿਆ ਗਿਆ।
ਨਸ਼ੇ ਵਾਲੀਆਂ ਗੋਲੀਆਂ ਸਣੇ ਨੌਜਵਾਨ ਕਾਬੂ
NEXT STORY