ਚੰਡੀਗੜ੍ਹ : ਝੋਨੇ ਦੀ ਖ਼ਰੀਦ ਮਾਮਲੇ 'ਚ ਛੋਟ ਨੂੰ ਲੈ ਕੇ ਕੇਂਦਰ ਸਰਕਾਰ ਨੇ ਪੰਜਾਬ ਲਈ ਅਹਿਮ ਐਲਾਨ ਕੀਤਾ ਹੈ। ਖ਼ੁਰਾਕ ਅਤੇ ਜਨਤਕ ਵੰਡ ਮੰਤਰਾਲੇ ਵਲੋਂ ਜਾਰੀ ਪੱਤਰ ਮੁਤਾਬਕ ਫ਼ਸਲ ਦੀ ਬਦਰੰਗ/ਡੈਮੇਜ/ਟੁੱਟ ਹੁਣ 5 ਫ਼ੀਸਦੀ ਤੋਂ ਵਧਾ ਕੇ 10 ਫ਼ੀਸਦੀ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇਹ ਵੀ ਸ਼ਰਤ ਰੱਖੀ ਗਈ ਹੈ ਕਿ ਫ਼ਸਲ ਦਾ ਪੂਰਾ ਕਾਲਾ ਦਾਣਾ ਚਾਰ ਫ਼ੀਸਦੀ ਤੋਂ ਵੱਧ ਨਹੀਂ ਹੋਣਾ ਚਾਹੀਦਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਸੂਬੇ 'ਚ ਲਾਈ ਵੱਡੀ ਪਾਬੰਦੀ! ਭਲਕੇ ਤੋਂ ਕਿਸਾਨ ਹੋ ਜਾਣ ALERT, ਇਨ੍ਹਾਂ ਸ਼ਰਤਾਂ ਸਣੇ...
ਕੇਂਦਰ ਸਰਕਾਰ ਵਲੋਂ ਇਹ ਛੋਟ ਚਾਲੂ ਸੀਜ਼ਨ 2025-26 ਲਈ ਤੈਅ ਕੀਤੀ ਗਈ ਹੈ। ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਦੇ ਕਿਸਾਨਾਂ ਦੀਆਂ ਮੁਸ਼ਕਲਾਂ ਘਟਾਉਣ ਲਈ ਖ਼ਰੀਦ ਮਾਪਦੰਡਾਂ 'ਚ ਛੋਟ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਸ਼ਰਾਬ ਦੇ ਰੇਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, ਮੈਰਿਜ ਪੈਲਸਾਂ 'ਚ ਹੁਣ...
ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਹੜ੍ਹਾਂ ਦੀ ਮਾਰ ਦੇ ਮੱਦੇਨਜ਼ਰ ਝੋਨੇ ਦੇ ਖ਼ਰੀਦ ਮਾਪਦੰਡਾਂ 'ਚ ਛੋਟ ਦੇਣ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ 12 ਅਕਤੂਬਰ ਨੂੰ ਕੇਂਦਰੀ ਖ਼ਪਤਕਾਰ ਮਾਮਲਿਆਂ ਬਾਰੇ ਮੰਤਰਾਲੇ ਨੂੰ ਛੋਟ ਲਈ ਪੱਤਰ ਲਿਖਿਆ ਸੀ। ਇਸ ਦੇ ਤਹਿਤ ਕੇਂਦਰ ਸਰਕਾਰ ਵਲੋਂ ਪੰਜਾਬ ਨੂੰ ਝੋਨੇ ਦੇ ਖ਼ਰੀਦ ਮਾਪਦੰਡਾਂ 'ਤੇ ਉਕਤ ਛੋਟ ਦਿੱਤੀ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਹਾਈ ਅਲਰਟ ਵਿਚਾਲੇ ਭਗਵਾਨਪੁਰੀਆ ਗੈਂਗ ਦਾ ਮੈਂਬਰ ਹਥਿਆਰਾਂ ਸਣੇ ਗ੍ਰਿਫ਼ਤਾਰ
NEXT STORY