ਚੰਡੀਗੜ੍ਹ (ਅੰਕੁਰ) : ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸਰਵ ਸਿੱਖਿਆ ਅਭਿਆਨ (ਐੱਸ. ਐੱਸ. ਏ.) ਫੰਡ ਨੂੰ ਰੋਕਣ ਲਈ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਪਾਰਟੀ ਨੇ ਕਿਹਾ ਕਿ ਸਰਕਾਰ ਨੇ ਪਹਿਲਾਂ ਹੀ ਪੰਜਾਬ ਦੇ ਐੱਨ. ਐੱਚ. ਐੱਮ. (ਨੈਸ਼ਨਲ ਹੈਲਥ ਮਿਸ਼ਨ) ਤੇ ਆਰ. ਡੀ. ਐੱਫ. (ਰੂਰਲ ਡਿਵੈਲਪਮੈਂਟ ਫੰਡ) ਨੂੰ ਰੋਕ ਦਿੱਤਾ ਹੈ ਤੇ ਹੁਣ ਉਸ ਨੇ ਪ੍ਰਾਇਮਰੀ ਸਕੂਲਾਂ ’ਚ ਬੱਚਿਆਂ ਦੀ ਪੜ੍ਹਾਈ ਲਈ ਜਾਣ ਵਾਲੇ ਪੈਸੇ ਨੂੰ ਵੀ ਰੋਕ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮਾਨਸੂਨ ਦੀ ਐਂਟਰੀ! ਭਾਰੀ ਮੀਂਹ ਦਾ ਅਲਰਟ ਜਾਰੀ, ਕਾਲੇ ਬੱਦਲਾਂ ਨੇ ਘੇਰਿਆ ਆਸਮਾਨ
ਇਸ ਤੋਂ ਪਤਾ ਲੱਗਦਾ ਹੈ ਕਿ ਭਾਜਪਾ ਪੰਜਾਬ ਦੇ ਵਿਕਾਸ ਨੂੰ ਰੋਕਣਾ ਚਾਹੁੰਦੀ ਹੈ। ਪਾਰਟੀ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਸੰਸਦ ਮੈਂਬਰ ਤੇ ਭਾਜਪਾ ਆਗੂ ਸੂਬੇ ਦੇ ਬਕਾਇਆ ਫੰਡਾਂ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਉਣ। ਇਹ ਬੱਚਿਆਂ ਦੀ ਪੜ੍ਹਾਈ ਤੇ ਉਨ੍ਹਾਂ ਦੇ ਭਵਿੱਖ ਦਾ ਮਸਲਾ ਹੈ।
ਇਹ ਵੀ ਪੜ੍ਹੋ : ਮਾਮੇ ਦੇ ਮੁੰਡੇ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਭੈਣ ਨਾਲ ਜਬਰ-ਜ਼ਿਨਾਹ ਕਰਨ ਮਗਰੋਂ ਬਣਾ ਲਈ ਵੀਡੀਓ
ਉਨ੍ਹਾਂ ਕਿਹਾ ਕਿ ਭਾਜਪਾ ਦਾ ਪੰਜਾਬ ਪ੍ਰਤੀ ਮਤਰੇਈ ਮਾਂ ਵਾਲਾ ਵਤੀਰਾ ਕੋਈ ਨਵੀਂ ਗੱਲ ਨਹੀਂ ਹੈ ਪਰ ਸਭ ਤੋਂ ਸ਼ਰਮਨਾਕ ਗੱਲ ਇਹ ਹੈ ਕਿ ਹੁਣ ਉਹ ਬੱਚਿਆਂ ਦੀ ਪੜ੍ਹਾਈ ਨੂੰ ਵੀ ਦਾਅ ’ਤੇ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਇਹ ਮੁੱਦਾ ਆਪਣੀ ਸੀਨੀਅਰ ਲੀਡਰਸ਼ਿਪ ਕੋਲ ਉਠਾਉਣ ਤੇ ਉਨ੍ਹਾਂ ਨੂੰ ਪੰਜਾਬ ਨਾਲ ਵਿਤਕਰਾ ਬੰਦ ਕਰਨ ਲਈ ਕਹਿਣ। ਇਸ ਮੌਕੇ ਉਨ੍ਹਾਂ ਨਾਲ ‘ਆਪ’ ਦੇ ਬੁਲਾਰੇ ਬੱਬੀ ਬਾਦਲ ਅਤੇ ਯੂਥ ਆਗੂ ਜਸਮਨ ਗਿੱਲ ਵੀ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ੰਭੂ ਮੋਰਚੇ ਦੇ ਖ਼ਿਲਾਫ਼ ਹੋਏ ਸਥਾਨਕ ਇਲਾਕੇ ਦੇ ਲੋਕ, ਤਣਾਅ ਵਧਣ ਦੀ ਸੰਭਾਵਨਾ
NEXT STORY