ਚੰਡੀਗੜ੍ਹ- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਤਾਬਿਆ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਕਰਨ ਦੀ ਬਹੁਤ ਹੀ ਮੰਦਭਾਗੀ ਅਤੇ ਘਿਨਾਉਣੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਾਲ ਗੱਲ ਕਰ ਕੇ ਇਸ ਮਾਮਲੇ ਦੀ ਤਹਿ ਤੱਕ ਜਾਣ ਲਈ ਆਪਣੀ ਸਰਕਾਰ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ ਹੈ।
ਇਹ ਵੀ ਪੜ੍ਹੋ- ਬੇਅਦਬੀ ਦੀ ਘਟਨਾ ਬੇਹੱਦ ਦੁਖਦਾਈ, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ ਸਜ਼ਾ: ਕੇਜਰੀਵਾਲ
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸੂਬੇ ਦੀ ਪੁਲਸ ਅਥਾਰਟੀ ਨੂੰ ਸਮੁੱਚੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ ਤਾਂ ਕਿ ਇਸ ਘਿਨਾਉਣੀ ਕਾਰਵਾਈ ਦੇ ਲੁਕਵੇਂ ਮਨਸੂਬੇ ਅਤੇ ਅਸਲ ਸਾਜਿਸ਼ਕਾਰਾਂ ਦਾ ਪਤਾ ਲਾਇਆ ਜਾ ਸਕੇ।
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ
ਬੇਅਦਬੀ ਦੀ ਘਟਨਾ ਬੇਹੱਦ ਦੁਖਦਾਈ, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ ਸਜ਼ਾ: ਕੇਜਰੀਵਾਲ
NEXT STORY