ਚੰਡੀਗੜ੍ਹ(ਅਸ਼ਵਨੀ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬਾ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਾਵਨ ਮੌਕੇ ਦੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ’ਚ ਮੁੱਖ ਮੰਤਰੀ ਚੰਨੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ, ਰੌਸ਼ਨੀਆਂ ਦਾ ਇਹ ਪਵਿੱਤਰ ਤਿਓਹਾਰ ਅਸੀਂ ਰਵਾਇਤੀ ਤਰੀਕੇ ਰਾਹੀਂ ਮਨਾਉਂਦਿਆਂ ਏਕਤਾ ਅਤੇ ਸਦਭਾਵਨਾ ਦੀ ਭਾਵਨਾ ਨਾਲ ਖੁਸ਼ੀਆਂ ਤੇ ਚਾਵਾਂ ਦੇ ਦੀਵੇ ਬਾਲੀਏ। ਮੁੱਖ ਮੰਤਰੀ ਚੰਨੀ ਨੇ ਸਮੂਹ ਲੋਕਾਂ ਖਾਸ ਕਰ ਕੇ ਸਿੱਖ ਪੰਥ ਨੂੰ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ਦੀ ਵੀ ਨਿੱਘੀ ਮੁਬਾਰਕਬਾਦ ਦਿੱਤੀ। ਇਹ ਦਿਵਸ 1612 ’ਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵਲੋਂ ਦੀਵਾਲੀ ਵਾਲੇ ਦਿਨ ਹੀ ਗਵਾਲੀਅਰ ਦੇ ਕਿਲ੍ਹੇ ਤੋਂ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਉਣ ਦੇ ਮੌਕੇ ਵਜੋਂ ਮਨਾਇਆ ਜਾਂਦਾ ਹੈ।
ਮੁੱਖ ਮੰਤਰੀ ਨੇ ਸੂਬਾ ਵਾਸੀਆਂ ਨੂੰ ਵਿਸ਼ਵਕਰਮਾ ਦਿਵਸ ਦੀ ਵੀ ਮੁਬਾਰਕਬਾਦ ਦਿੱਤੀ ਅਤੇ ਇਸ ਦੇ ਨਾਲ ਭਗਵਾਨ ਵਿਸ਼ਵਕਰਮਾ ਜੀ ਦੀ ਸ਼ਿਲਪਕਾਰ ਦੀ ਭਾਵਨਾ ਸਮੁੱਚੇ ਮਾਨਵ ਜਗਤ ’ਚ ਹੋਰ ਪ੍ਰਬਲ ਹੋਵੇਗੀ ਅਤੇ ਕਿਰਤੀ ਵਰਗ ਦਾ ਸਤਿਕਾਰ ਹੋਰ ਵਧੇਗਾ।
ਕਾਂਗਰਸ ਹਾਈਕਮਾਂਡ ਵੱਲੋਂ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ ਮਨਜ਼ੂਰ
NEXT STORY