ਜਲੰਧਰ(ਧਵਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਸ਼ਾਹੀ ਸ਼ਹਿਰ ਪਟਿਆਲਾ ਵਿਚ ਸਾਰੇ ਪ੍ਰਾਜੈਕਟਾਂ ਅਤੇ ਪ੍ਰੋਗਰਾਮਾਂ ਨੂੰ ਤੈਅ ਸਮੇਂ ਵਿਚ ਪੂਰਾ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ।
ਇਹ ਵੀ ਪੜ੍ਹੋ- ਕਿਸਾਨਾਂ ਨੇ ਪ੍ਰਧਾਨ ਮੰਤਰੀ ਦੀ ਫੋਟੋ ਵਾਲੇ ਫਲੈਕਸ ਫਾੜ ਕੇ ਕੀਤੇ ਲੀਰੋ-ਲੀਰ
ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨਾਲ ਬੈਠਕ ਕਰਕੇ ਪਟਿਆਲਾ ਵਿਚ ਚੱਲ ਰਹੇ ਪ੍ਰਾਜੈਕਟਾਂ ਦੀ ਤਰੱਕੀ ਦੀ ਜਾਇਜ਼ਾ ਲਿਆ ਅਤੇ ਕਿਹਾ ਕਿ ਇਨ੍ਹਾਂ ਕੰਮਾਂ ਵਿਚ ਕਿਸੇ ਵੀ ਤਰ੍ਹਾਂ ਦੀ ਖੜੋਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਪ੍ਰੋਗਰਾਮ ਅਤੇ ਪ੍ਰਾਜੈਕਟਾਂ ਨੂੰ ਤੈਅ ਸਮੇਂ ਦੇ ਅੰਦਰ ਪੂਰਾ ਕਰਕੇ ਉਸਦੀ ਜਾਣਕਾਰੀ ਸਰਕਾਰ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਹਾਲਾਂਕਿ ਪਟਿਆਲਾ ਨਾਲ ਉਹ ਸਬੰਧ ਰੱਖਦੇ ਹਨ, ਇਸ ਲਈ ਉਹ ਚਾਹੁੰਦੇ ਹਨ ਕਿ ਸ਼ਹਿਰ ਵਿਚ ਚੱਲ ਰਹੇ ਸਾਰੇ ਪ੍ਰਾਜੈਕਟਾਂ ਦੇ ਸਪੰਨ ਹੋਣ ਦੀ ਉਨ੍ਹਾਂ ਨੂੰ ਨਾਲ-ਨਾਲ ਜਾਣਕਾਰੀ ਦਿੱਤੀ ਜਾਵੇ।
ਇਹ ਵੀ ਪੜ੍ਹੋ- 3 ਮਹੀਨਿਆਂ ਦੇ ਜੁੜਵਾ ਬੱਚਿਆਂ ਦੀ ਮਾਂ ਵੱਲੋਂ ਆਤਮਹੱਤਿਆ, ਡੇਢ ਸਾਲ ਪਹਿਲਾਂ ਕਰਵਾਈ ਸੀ ਲਵ-ਮੈਰਿਜ
ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਸ਼ਹਿਰ ਵਿਚ ਵਿਕਾਸ ਕਾਰਜਾਂ ਨੂੰ ਲੈ ਕੇ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੀ. ਵੀ. ਸਿੰਧੂ ਨੂੰ ਕਾਂਸੀ ਤਮਗਾ ਜਿੱਤਣ 'ਤੇ ਵਧਾਈਆਂ
NEXT STORY