ਲੁਧਿਆਣਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅੱਜ 75ਵੇਂ ਗਣਤੰਤਰ ਦਿਵਸ ਮੌਕੇ ਲੁਧਿਆਣਾ ਵਿਚ ਕੀਤੇ ਗਏ ਵੱਡੇ ਸਮਾਗਮ ਦੌਰਾਨ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਜਿੱਥੇ ਮੁੱਖ ਮੰਤਰੀ ਨੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਨਿੱਘੀ ਮੁਬਾਰਕਵਾਦ ਦਿੱਤੀ, ਉਥੇ ਹੀ ਕੌਮੀ ਪਰੇਡ ਵਿਚ ਬਾਹਰ ਕੱਢੀਆਂ ਗਈਆਂ ਪੰਜਾਬ ਦੀਆਂ ਤਿੰਨ ਝਾਕੀਆਂ ਨੂੰ ਵੀ ਪਰੇਡ ਵਿਚ ਸ਼ਾਮਲ ਕੀਤਾ ਗਿਆ। ਕੌਮੀ ਝੰਡੇ ਨੂੰ ਸਲਾਮੀ ਦੇਣ ਦੀ ਰਸਮ ਤੋਂ ਬਾਅਦ ਮੁੱਖ ਮੰਤਰੀ ਨੇ ਜਨਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਵਲੋਂ ਕੌਮੀ ਪਰੇਡ ’ਚੋਂ ਪੰਜਾਬ ਦੀ ਝਾਕੀ ਕੱਢਣਾ ਦੁੱਖ ਦੀ ਗੱਲ ਹੈ।
ਲੋਕ ਦੱਸਣ ਕਿ ਇਨ੍ਹਾਂ ਝਾਕੀਆਂ ਵਿਚ ਕੀ ਗਲ਼ਤ ਹੈ। ਜੇ ਕੌਮੀ ਪਰੇਡ ਵਿਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਕਰਦੇ ਤਾਂ ਤੁਹਾਡੀ 26 ਜਨਵਰੀ ਦੀ ਸ਼ਾਨ ਹੋਰ ਵੀ ਵੱਧ ਜਾਂਦੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਦੀਆਂ ਕੁਰਬਾਨੀਆਂ ਦੀ ਬਦੌਲਤ ਹੀ ਅੱਜ ਅਸੀਂ ਗਣਤੰਤਰ ਦਿਵਸ ਮਨਾ ਰਹੇ ਹਾਂ। ਪੰਜਾਬ ਇਸ ਦਿਨ ਨੂੰ ਖਾਸ ਤੌਰ ’ਤੇ ਮਨਾਉਂਦਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਖ਼ੁਸ਼ ਕੀਤੇ ਅਧਿਆਪਕ, ਕੈਬਨਿਟ ਮੀਟਿੰਗ ਵਿਚ ਲਿਆ ਵੱਡਾ ਫ਼ੈਸਲਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਣਤੰਤਰ ਦਿਵਸ ਮੌਕੇ ਮਾਨਸਾ 'ਚ ਕੈਬਨਿਟ ਮੰਤਰੀ ਜਿੰਪਾ ਨੇ ਲਹਿਰਾਇਆ 'ਤਿਰੰਗਾ'
NEXT STORY