ਦਸੂਹਾ/ਟਾਂਡਾ (ਪਰਮਜੀਤ ਸਿੰਘ ਮੋਮੀ) : ਵਿਧਾਨ ਸਭਾ ਹਲਕਾ ਦਸੂਹਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਦੀ ਇਨੋਵਾ ਗੱਡੀ ਹਾਦਸਾ ਗ੍ਰਸਤ ਹੋਣ ਦੀ ਖ਼ਬਰ ਮਿਲਣ ਉਪਰੰਤ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਫੋਨ ਕਰਕੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਦਾ ਹਾਲ-ਚਾਲ ਜਾਣਿਆ ਅਤੇ ਹਾਦਸੇ ਦੇ ਕਾਰਨਾਂ ਦੀ ਜਾਣਕਾਰੀ ਪ੍ਰਾਪਤ ਕੀਤੀ। ‘ਜਗਬਾਣੀ’ ਦੇ ਸਾਡੇ ਇਸ ਪ੍ਰਤੀਨਿਧੀ ਨਾਲ ਫੋਨ ’ਤੇ ਗੱਲਬਾਤ ਕਰਦੇ ਹੋਏ ਉਨ੍ਹਾਂ ਦਾ ਹਾਲ ਚਾਲ ਜਾਨਣ ਲਈ ਵਿਸ਼ੇਸ਼ ਤੌਰ ’ਤੇ ਵਿਧਾਇਕ ਕਰਮਵੀਰ ਘੁੰਮਣ ਦੇ ਗ੍ਰਹਿ ਪਹੁੰਚੇ। ਇਸ ਦੌਰਾਨ ਹਲਕਾ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਦੱਸਿਆ ਕਿ ਹਾਦਸੇ ਉਪਰੰਤ ਕਰਮਵੀਰ ਸਿੰਘ ਘੁੰਮਣ ਦੀ ਇਨੋਵਾ ਗੱਡੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ ਜਦਕਿ ਵਿਧਾਇਕ ਕਰਮਵੀਰ ਘੁੰਮਣ ਇਸ ਹਾਦਸੇ ਉਪਰੰਤ ਬਿਲਕੁਲ ਸਹੀ ਸਲਾਮਤ ਤੇ ਤੰਦਰੁਸਤ ਹਨ। ਉਨ੍ਹਾਂ ਦੇ ਸੁਰੱਖਿਆ ਕਰਮਚਾਰੀ ਵੀ ਇਸ ਹਾਦਸੇ ਵਿਚ ਵਾਲ-ਵਾਲ ਬਚ ਗਏ।
ਜ਼ਿਕਰਯੋਗ ਹੈ ਕਿ ਇਸ ਹਾਦਸੇ ਦੀ ਖ਼ਬਰ ਇਲਾਕੇ ਵਿਚ ਅੱਗ ਵਾਂਗ ਫੈਲ ਗਈ। ਜਿਸ ਤੋਂ ਬਾਅਦ ਵੱਡੀ ਗਿਣਤੀ ’ਚ ਲੋਕ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਾਲੰਟਰੀ ਵਿਧਾਇਕ ਕਰਮਵੀਰ ਘੁੰਮਣ ਦੇ ਘਰ ਪਹੁੰਚੇ ਅਤੇ ਹਾਦਸੇ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਲੋਕਾਂ ਨੇ ਫੋਨ ’ਤੇ ਵਿਧਾਇਕ ਦਾ ਹਾਲ ਜਾਣਿਆ ਤੇ ਉਨ੍ਹਾਂ ਦੀ ਤੰਦਰੁਸਤੀ ਲਈ ਅਰਦਾਸ ਕੀਤੀ।
ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੀਆਂ ਸਾਰੀਆਂ ਉਡਾਣਾਂ Full, ਏਅਰਲਾਈਨਜ਼ ਨੇ ਬੰਦ ਕੀਤੀ ਬੁਕਿੰਗ
NEXT STORY