ਚੰਡੀਗੜ੍ਹ (ਬਿਊਰੋ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਈ-ਲੇਬਰ ਪੋਰਟਲ ਸ਼ੁਰੂ ਕਰ ਦਿੱਤਾ ਹੈ, ਤਾਂ ਜੋ ਕਿਰਤ ਵਿਭਾਗ ਵੱਲੋਂ ਸ਼ੁਰੂ ਕੀਤੀਆਂ ਵੱਖ-ਵੱਖ ਸਕੀਮਾਂ ਦਾ ਲਾਭ ਬਿਨਾਂ ਕਿਸੇ ਰੁਕਾਵਟ ਤੋਂ ਪ੍ਰਾਪਤ ਕਰਨ ਲਈ ਕਿਰਤੀ ਯੋਗ ਹੋ ਸਕਣ। ਇਨ੍ਹਾਂ ਵਿਚ ਭਲਾਈ ਸਕੀਮ ਦੇ ਹੇਠ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਸਿੱਧਾ ਭੁਗਤਾਨ ਵੀ ਸ਼ਾਮਲ ਹੈ। ਇਹ ਪੋਰਟਲ ਸੂਬੇ ਭਰ ਵਿਚ ਕੰਮ ਕਰ ਰਹੇ ਕਿਰਤੀਆਂ ਅਤੇ ਉਦਯੋਗਾਂ ਲਈ ਇਕ ਆਨਲਾਈਨ ਮੰਚ ਹੈ, ਜਿਸ ਦੇ ਰਾਹੀਂ ਉਹ ਵੱਖ-ਵੱਖ ਕਿਰਤ ਕਾਨੂੰਨਾਂ ਹੇਠ ਕਿਰਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਵੱਖ-ਵੱਖ ਸੇਵਾਵਾਂ ਪ੍ਰਾਪਤ ਕਰ ਸਕਣਗੇ। ਇਸ ਮੌਕੇ ਪ੍ਰਿੰਸੀਪਲ ਸਕੱਤਰ ਕਿਰਤ ਸੰਜੇ ਕੁਮਾਰ ਵੀ ਮੌਜੂਦ ਸਨ।
ਚੰਨੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੀਆਂ ਆਂਗਨਵਾੜੀ ਵਰਕਰਾਂ ਨਾਲ ਪੁਲਸ ਵਲੋਂ ਧੱਕਾ-ਮੁੱਕੀ
NEXT STORY