ਚੰਡੀਗੜ੍ਹ : ਇੰਤਕਾਲ ਦੀ ਉਡੀਕ ’ਚ ਬੈਠੇ ਲੋਕਾਂ ਲਈ ਚੰਗੀ ਖ਼ਬਰ ਹੈ, ਪੰਜਾਬ ਸਰਕਾਰ ਨੇ ਪੂਰੇ ਪੰਜਾਬ ਵਿਚ ਤਹਿਸੀਲਾਂ ਅਤੇ ਸਬ-ਤਹਿਸੀਲਾਂ ’ਚ ਪੈਂਡਿੰਗ ਇੰਤਕਾਲਾਂ ਦੇ ਕੰਮ ਕਰਵਾਉਣ ਲਈ ਵਿਸ਼ੇਸ਼ ਕੈਂਪ ਲਗਾਏ ਹਨ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਪ ਸਭ ਨਾਲ ਜ਼ਰੂਰੀ ਜਾਣਕਾਰੀ ਸਾਂਝੀ ਕਰ ਰਿਹਾ ਹਾਂ। ਅੱਜ ਪੂਰੇ ਪੰਜਾਬ ’ਚ ਤਹਿਸੀਲਾਂ ਅਤੇ ਸਬ-ਤਹਿਸੀਲਾਂ 'ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਪੈਂਡਿੰਗ ਪਏ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ’ਚ ਸਰਪੰਚ ਦਾ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਕਾਂਡ ’ਚ ਵੱਡੀ ਅਪਡੇਟ
ਮੁੱਖ ਮੰਤਰੀ ਨੇ ਆਖਿਆ ਕਿ ਜਿਨ੍ਹਾਂ ਦੇ ਇੰਤਕਾਲ ਦੇ ਮਾਮਲੇ ਕਾਫ਼ੀ ਸਮੇਂ ਤੋਂ ਕਿਸੇ ਵੀ ਕਾਰਨ ਕਰਕੇ ਪੈਂਡਿੰਗ ਪਏ ਹਨ ਉਹ ਆਪਣੇ ਨੇੜੇ ਦੀ ਤਹਿਸੀਲ/ਸਬ-ਤਹਿਸੀਲ ਵਿਚ ਪਹੁੰਚ ਕੇ ਇੰਤਕਾਲ ਸੰਬੰਧੀ ਆ ਰਹੀ ਸਮੱਸਿਆ ਦਾ ਹੱਲ ਕਰਵਾ ਸਕਦੇ ਹਨ। ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਸਾਡੀ ਸਰਕਾਰ ਵਚਨਬੱਧ ਹੈ।
ਇਹ ਵੀ ਪੜ੍ਹੋ : ਗਵਰਨਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੀ ਚਿੱਠੀ, ਮੰਤਰੀ ਅਮਨ ਅਰੋੜਾ ਵਲੋਂ ਝੰਡਾ ਲਹਿਰਾਉਣ ’ਤੇ ਚੁੱਕੇ ਸਵਾਲ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੰਘਣੀ ਧੁੰਦ ਤੇ ਠੰਡ ਵਿਚਾਲੇ 14 ਉਡਾਣਾਂ ਰੱਦ, ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ ਮੌਸਮ
NEXT STORY