ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)- ਠੰਡ ਲੱਗਣ ਕਾਰਨ ਇਕ ਤਿੰਨ ਮਹੀਨਿਆਂ ਦੀ ਬੱਚੀ ਦੀ ਮੌਤ ਹੋ ਜਾਣ ਦੀ ਖਬਰ ਹੈ। ਜਾਣਕਾਰੀ ਦਿੰਦਿਆਂ ਚੌਕੀ ਹੰਡਿਆਇਆ ਦੇ ਹੌਲਦਾਰ ਸ਼ੇਰ ਸਿੰਘ ਨੇ ਦੱਸਿਆ ਕਿ ਸਿਮਰਨਦੀਪ ਕੌਰ ਪੁੱਤਰੀ ਹਰਦੀਪ ਸਿੰਘ ਵਾਸੀ ਖੁੱਡੀ ਕਲਾਂ ਜੋ ਕਿ ਤਿੰਨ ਮਹੀਨਿਆਂ ਦੀ ਸੀ, ਅਚਾਨਕ ਹੀ ਅੱਜ ਸਰਦੀ ਲੱਗਣ ਨਾਲ ਬੀਮਾਰ ਹੋ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਜਿਥੇ ਉਸ ਦੀ ਮੌਤ ਹੋ ਗਈ। ਉਸ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ।
ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ
NEXT STORY