ਮੁਕੇਰੀਆਂ (ਵਰਿੰਦਰ ਪੰਡਿਤ, ਝਾਵਰ)- ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਮੁਕੇਰੀਆਂ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਰੇਡ ਕਰਨ ਗਈ ਹੁਸ਼ਿਆਰਪੁਰ ਦੀ ਸੀ. ਆਈ. ਏ. ਸਟਾਫ਼ ਦੀ ਟੀਮ ਦਾ ਮੁਕਾਬਲਾ ਹੋਇਆ, ਜਿਸ ਨਾਲ ਸੀ. ਆਈ. ਏ. ਸਟਾਫ਼ ਦੇ ਇਕ ਮੁਲਾਜ਼ਮ ਦੀ ਛਾਤੀ ਵਿਚ ਗੋਲ਼ੀ ਲੱਗਣ ਕਰਕੇ ਮੌਤ ਹੋ ਗਈ। ਮ੍ਰਿਤਕ ਮੁਲਾਜ਼ਮ ਦੀ ਪਛਾਣ ਅੰਮ੍ਰਿਤ ਪਾਲ ਵਜੋਂ ਹੋਈ ਹੈ, ਜਿਸ ਦੀ ਛਾਤੀ ਵਿੱਚ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ।
ਮਿਲੀ ਜਾਣਕਾਰੀ ਮੁਤਾਬਕ ਥਾਣਾ ਮੁਕੇਰੀਆਂ ਅਧੀਨ ਪੈਂਦੇ ਪਿੰਡ ਮਹਿਤਪੁਰ ਵਿਖੇ ਸੀ. ਆਈ. ਏ. ਸਟਾਫ਼ ਹੁਸ਼ਿਆਰਪੁਰ ਪੁਲਸ ਵੱਲੋਂ ਇਕ ਗੈਂਗਸਟਰ ਸੁਖਵਿੰਦਰ ਸਿੰਘ ਰਾਣਾ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਮਨਸੂਰਪੁਰ ਨੂੰ ਫੜਨ ਲਈ ਛਾਪੇਮਾਰੀ ਕੀਤੀ ਗਈ ਸੀ। ਇਸ ਦੌਰਾਨ ਸੁਖਵਿੰਦਰ ਸਿੰਘ ਨੇ ਫਾਇਰਿੰਗ ਕਰ ਦਿੱਤੀ, ਜਿਸ ਨਾਲ ਪੁਲਸ ਮੁਲਾਜ਼ਮ ਅੰਮ੍ਰਿਤ ਪਾਲ ਸਿੰਘ ਪੁੱਤਰ ਹਰਮਿੰਦਰ ਸਿੰਘ ਨਿਵਾਸੀ ਜੰਡੋਲ ਦੀ ਛਾਤੀ ਵਿੱਚ ਗੋਲ਼ੀ ਲੱਗੀ, ਜੋ ਮੌਕੇ 'ਤੇ ਗੰਭੀਰ ਜ਼ਖ਼ਮੀ ਹੋ ਗਿਆ । ਉਸ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਅਤੇ ਉਸ ਤੋਂ ਬਾਅਦ ਉਸ ਦੀ ਇਕ ਪ੍ਰਾਈਵੇਟ ਹਸਪਤਾਲ ਵਿੱਚ ਮੌਤ ਹੋ ਗਈ।
ਇਹ ਵੀ ਪੜ੍ਹੋ: ਮੂਸੇਵਾਲਾ ਦੇ ਛੋਟੇ ਭਰਾ ਦੀ ਸਭ ਤੋਂ ਪਹਿਲੀ ਵੀਡੀਓ ਆਈ ਸਾਹਮਣੇ, ਮਾਂ ਚਰਨ ਕੌਰ ਦੀ ਗੋਦੀ 'ਚ ਦਿਸਿਆ ਛੋਟਾ ਸਿੱਧੂ
ਪਤਾ ਲੱਗਾ ਕਿ ਸੁਖਵਿੰਦਰ ਸਿੰਘ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ। ਇਹ ਵੀ ਪਤਾ ਲੱਗਾ ਕਿ ਸੁਖਵਿੰਦਰ ਅੱਜ ਕੱਲ੍ਹ ਜ਼ਮਾਨਤ 'ਤੇ ਆਇਆ ਹੋਇਆ ਸੀ। ਸੁਖਵਿੰਦਰ ਸਿੰਘ ਨੂੰ ਫੜਨ ਲਈ ਡੀ. ਐੱਸ. ਪੀ. ਵਿਪਨ ਕੁਮਾਰ ਅਤੇ ਐੱਸ. ਐੱਚ. ਓ. ਪ੍ਰਮੋਦ ਕੁਮਾਰ ਦੀ ਅਗਵਾਈ ਹੇਠ ਇਸ ਨੂੰ ਫੜਨ ਲਈ ਵੱਡੀ ਗਿਣਤੀ ਵਿੱਚ ਸਰਚ ਆਪਰੇਸ਼ਨ ਚੱਲ ਰਿਹਾ।
ਇਹ ਵੀ ਪੜ੍ਹੋ: ਅਹਿਮ ਖ਼ਬਰ: ਇਸ ਤਾਰੀਖ਼ ਤੋਂ ਆਦਮਪੁਰ ਏਅਰਪੋਰਟ ਤੋਂ ਹਿੰਡਨ, ਨਾਂਦੇੜ ਤੇ ਬੈਂਗਲੁਰੂ ਲਈ ਘਰੇਲੂ ਉਡਾਣਾਂ ਹੋਣਗੀਆਂ ਸ਼ੁਰੂ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਠਿੰਡਾ ਸੀਟ 'ਤੇ ਅਕਾਲੀ ਦਲ ਦਾ ਦਾਅ, AAP ਦੇ ਗੁਰਮੀਤ ਸਿੰਘ ਖੁੱਡੀਆਂ ਨਾਲ ਹੋਵੇਗੀ ਟੱਕਰ (ਵੀਡੀਓ)
NEXT STORY