ਬੁਢਲਾਡਾ, (ਮਨਚੰਦਾ)- ਸਥਾਨਕ ਵਾਰਡ ਨੰਬਰ 6 ਬਾਲਮਿਕ ਮੁਹੱਲਾ ਦੇ ਵਸਨੀਕਾਂ ਵੱਲੋਂ ਘਰਾਂ ਅੱਗੇ ਗਲੀ ’ਚ ਖਡ਼੍ਹੇ ਗੰਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਕੀਤੇ ਜਾਣ ਦੇ ਰੋਸ ਵਜੋਂ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ ਗਈ।
ਇਸ ਸੰਬੰਧੀ ਦੱਸਦਿਆਂ ਸਵਿਧਾਨ ਬਚਾਓ ਸੰਘਰਸ਼ ਕਮੇਟੀ ਦੇ ਪ੍ਰਧਾਨ ਬਾਂਸਲ ਸਿੰਘ ਸ਼ੀਮਾਰ, ਬਾਲਕ੍ਰਿਸ਼ਨ, ਨਰੇਸ਼ ਕੁਮਾਰ, ਜਗਪਾਲ, ਓਮ ਪ੍ਰਕਾਸ਼, ਅਸ਼ੋਕ ਕੁਮਾਰ, ਸੈਨਾ ਦੇਵੀ, ਓਮਵਤੀ, ਕਮਲੇਸ਼, ਅੰਗਰੇਜ਼ ਕੌਰ ਆਦਿ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੇ ਘਰਾਂ ਅੱਗੇ ਸੀਵਰੇਜ ਦਾ ਗੰਦਾ ਅਤੇ ਬਦਬੂਦਾਰ ਪਾਣੀ ਓਵਰ ਫਲੋਅ ਹੋ ਕੇ ਖੜ੍ਹਾ ਹੈ। ਜਿਸ ਕਾਰਨ ੳਨ੍ਹਾਂ ਨੂੰ ਆਉਣ ਜਾਣ ’ਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਅਤੇ ਬੱਚਿਅਾਂ ਨੂੰ ਸਕੂਲ ਭੇਜਣਾ ਵੀ ਮੁਸ਼ਕਲ ਹੋਇਆ ਪਿਆ ਹੈ। ਉਨ੍ਹਾ ਕਿਹਾ ਕਿ ਗੰਦੇ ਪਾਣੀ ਦੇ ਕਾਰਨ ਬੀਮਾਰੀਆਂ ਲੱਗਣ ਦਾ ਵੀ ਡਰ ਬਣਿਆ ਰਹਿੰਦਾ ਹੈ। ਉਨ੍ਹਾਂ ਵੱਲੋਂ ਵਾਰ-ਵਾਰ ਟੋਲ ਫਰੀ ਨੰਬਰ ਅਤੇ ਪ੍ਰਸ਼ਾਸਨ ਅਧਿਕਾਰੀਆਂ ਨੂੰ ਸ਼ਿਕਾਇਤਾਂ ਕੀਤੇ ਜਾਣ ਦੇ ਬਾਵਜੂਦ ਉਨ੍ਹਾਂ ਦੇ ਕੰਨਾਂ ’ਤੇ ਜੂੰ ਤੱਕ ਨਹੀਂ ਸਰਕ ਰਹੀ। ਜਿਸ ਕਾਰਨ ਉਨ੍ਹਾਂ ਨੂੰ ਇਹ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸੇ ਤਰ੍ਹਾਂ ਸ਼ਹਿਰ ਦੇ ਵਾਰਡ ਨੰਬਰ 8 ਨੇਡ਼ੇ ਅਮਨਦੀਪ ਗੈਸ ਏਜੰਸੀ ਨੇਡ਼ੇ ਵੀ ਸੀਵਰੇਜ ਦਾ ਪਾਣੀ ਓਵਰਫਲੋੋਅ ਹੋ ਜਾਣ ਕਾਰਨ ਸਡ਼ਕ ’ਤੇ ਆ ਰਿਹਾ ਹੈ। ਜਿਸ ਕਾਰਨ ਨਜ਼ਦੀਕੀ ਲੋਕਾਂ ਅਤੇ ਸ਼ਹਿਰ ਵਾਸੀਆਂ ਨੂੰ ਇੱਥੇ ਲੰਘਣਾ ਵੀ ਮੁਸ਼ਕਲ ਹੋਇਆ ਪਿਆ ਹੈ। ਜਾਣਕਾਰੀ ਦਿੰਦਿਆਂ ਗੁਰਲਾਲ ਸਿੰਘ, ਗੁਰਮੀਤ ਸਿੰਘ, ਹਰਮਨ ਸਿੰਘ, ਅਤੇ ਅਸ਼ੋਕ ਕੁਮਾਰ ਨੇ ਕਿਹਾ ਕਿ ਇਸ ਸਮੱਸਿਆ ਬਾਰੇ ਪ੍ਰਸ਼ਾਸਨ ਦੇ ਧਿਆਨ ਵਿੱਚ ਕਈ ਵਾਰ ਲਿਆਦਾ ਗਿਆ ਹੈ। ਪਰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਇਸ ਸਮੱਸਿਆ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਜਾ ਰਹੇ। ਇਸ ਸੰਬੰਧੀ ਸੀਵਰੇਜ ਬੋਰਡ ਦੇ ਜੇ. ਈ. ਪਵਨ ਕੁਮਾਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਕੰਪਨੀ ਵੱਲੋਂ ਮਸ਼ੀਨ ਦਾ ਪ੍ਰਬੰਧ ਕਰਕੇ ਜਲਦ ਹੀ ਇਸ ਸਮੱਸਿਆ ਦਾ ਹੱਲ ਕੀਤਾ ਜਾਵੇਗਾ।
ਨਸ਼ੇ ਵਾਲੇ ਪਦਾਰਥਾਂ ਦਾ ਧੰਦਾ ਕਰਨ ਦੇ ਦੋਸ਼ ’ਚ 12 ਸਾਲ ਦੀ ਸਜ਼ਾ
NEXT STORY