ਕੋਟਕਪੂਰਾ (ਨਰਿੰਦਰ ਬੈੜ੍ਹ)- 2-3 ਦਿਨਾਂ ਤੋਂ ਇਲਾਕੇ 'ਚ ਰੁੱਕ-ਰੁੱਕ ਕੇ ਪੈ ਰਹੇ ਮੀਂਹ ਕਾਰਨ ਸਥਾਨਕ ਸ਼ਹਿਰ ਦੇ ਮੁਹੱਲਾ ਹਰਨਾਮਪੁਰਾ ਵਿਖੇ ਇਕ ਘਰ ਦੇ ਬਰਾਂਡੇ ਦੀ ਛੱਤ ਡਿੱਗ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਕਰਤਾਰ ਸਿੰਘ (72) ਪੁੱਤਰ ਕ੍ਰਿਸ਼ਨ ਸਿੰਘ ਵਾਸੀ ਮੁਹੱਲਾ ਹਰਨਾਮਪੁਰਾ ਆਪਣੇ ਘਰ ਦੇ ਬਰਾਂਡੇ ਵਿੱਚ ਮੰਜੇ 'ਤੇ ਲੇਟਿਆ ਹੋਇਆ ਸੀ ਕਿ ਇਸ ਦੌਰਾਨ ਸਵੇਰੇ 7 ਵਜੇ ਦੇ ਕਰੀਬ ਅਚਾਨਕ ਛੱਤ ਡਿੱਗ ਪਈ ਅਤੇ ਛੱਤ ਦਾ ਸਾਰਾ ਮਲਬਾ ਉਸ 'ਤੇ ਆ ਡਿੱਗਿਆ, ਜਿਸ ਕਾਰਨ ਉਕਤ ਬਜ਼ੁਰਗ ਵਿਅਕਤੀ ਜ਼ਖ਼ਮੀ ਹੋ ਗਿਆ।
ਇਸ ਘਟਨਾ ਵਿੱਚ ਜ਼ਖ਼ਮੀ ਹੋਏ ਬਜ਼ੁਰਗ ਕਰਤਾਰ ਸਿੰਘ ਨੂੰ ਤੁਰੰਤ ਸਥਾਨਕ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਵੱਲੋਂ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰ ਬਲਵਿੰਦਰ ਸਿੰਘ ਅਤੇ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਕੱਲ੍ਹ ਦੀ ਲਗਾਤਾਰ ਬਾਰਿਸ਼ ਹੋ ਰਹੀ ਸੀ ਅਤੇ ਇਸ ਬਾਰਿਸ਼ ਕਾਰਨ ਉਨ੍ਹਾਂ ਦੇ ਘਰ ਦੀ ਛੱਤ ਡਿੱਗ ਪਈ, ਜਿਸ ਕਾਰਨ ਉੱਥੇ ਪਏ ਉਨ੍ਹਾਂ ਦੇ ਬਜ਼ੁਰਗ ਪਿਤਾ ਛੱਤ ਦੇ ਮਲਬੇ ਹੇਠਾਂ ਆ ਕੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ-ਕੜਾਕੇ ਦੀ ਠੰਡ ਦਰਮਿਆਨ ਸਿਹਤ ਮਹਿਕਮੇ ਵੱਲੋਂ ਐਡਵਾਈਜ਼ਰੀ ਜਾਰੀ, ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਉਨ੍ਹਾਂ ਦੱਸਿਆ ਕਿ ਉਹ ਨਾਲ ਦੇ ਕਮਰਿਆਂ ਵਿੱਚ ਬੈਠੇ ਹੋਏ ਸਨ ਕਿ ਅਚਾਨਕ ਜਦ ਛੱਤ ਡਿੱਗਣ ਦੀ ਅਵਾਜ ਆਈ ਤਾਂ ਉਹ ਦੌੜ ਕੇ ਉੱਥੇ ਪੁੱਜੇ। ਇਸ ਮੌਕੇ ਗੁਆਂਢ ਰਹਿੰਦੇ ਰਿਸ਼ਤੇਦਾਰ ਏ. ਐੱਸ. ਆਈ. ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਸਵੇਰੇ 7 ਵਜੇ ਦੇ ਕਰੀਬ ਜਦ ਛੱਤ ਡਿੱਗੀ ਤਾਂ ਰੌਲਾ ਪਾਉਣ 'ਤੇ ਵੱਡੀ ਗਿਣਤੀ ਵਿੱਚ ਆਂਢ-ਗੁਆਂਢ ਦੇ ਲੋਕ ਇਕੱਠੇ ਹੋ ਗਏ, ਜਿਨ੍ਹਾਂ ਵੱਲੋਂ ਭਾਰੀ ਜਦੋ-ਜ਼ਹਿਦ ਤੋਂ ਬਾਅਦ ਬਜ਼ੁਰਗ ਕਰਤਾਰ ਸਿੰਘ ਨੂੰ ਮਲਬੇ ਹੇਠੋਂ ਬਾਹਰ ਕੱਢ ਕੇ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਦੱਸਿਆ ਕਿ ਛੱਤ ਡਿੱਗਣ ਕਾਰਨ, ਜਿੱਥੇ ਬਜ਼ੁਰਗ ਵਿਅਕਤੀ ਜ਼ਖ਼ਮੀ ਹੋਏ ਹਨ, ਉੱਥੇ ਘਰ ਨੂੰ ਵੀ ਕਾਫ਼ੀ ਨੁਕਸਾਨ ਪੁੱਜਾ ਹੈ। ਸੁਰਿੰਦਰ ਪਾਲ ਸਿੰਘ ਅਤੇ ਬਜ਼ੁਰਗ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦਾ ਪਰਿਵਾਰ ਕਾਫ਼ੀ ਗ਼ਰੀਬ ਹੋਣ ਕਾਰਨ ਉਨ੍ਹਾਂ ਨੂੰ ਉਨ੍ਹਾਂ ਦੇ ਹੋਏ ਨੁਕਸਾਨ ਦਾ ਜਲਦੀ ਤੋਂ ਜਲਦੀ ਮੁਆਵਜ਼ਾ ਦਿੱਤਾ ਜਾਵੇ।
ਇਹ ਵੀ ਪੜ੍ਹੋ- ਸਾਵਧਾਨ ! ਘਰ ਬੈਠੇ ਬਿਠਾਏ ਸਾਬਕਾ ਫ਼ੌਜੀ ਨਾਲ ਹੋ ਗਿਆ ਵੱਡਾ ਕਾਂਡ, ਹੋਸ਼ ਉਡਾ ਦੇਵੇਗੀ ਇਹ ਘਟਨਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਵਾਸੀਆਂ ਨੂੰ ਦਿੱਤਾ ਨਵੇਂ ਸਾਲ ਦਾ ਤੋਹਫ਼ਾ
NEXT STORY