ਹੁਸ਼ਿਆਰਪੁਰ, (ਘੁੰਮਣ)- ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਹਰ ਤੇਜ਼ ਕਰਦੇ ਹੋਏ ਅੱਜ ਤਹਿਬਜ਼ਾਰੀ ਟੀਮ ਤੇ ਪੁਲਸ ਦੇ ਕਰਮਚਾਰੀਆਂ ਵੱਲੋਂ ਸਾਂਝੇ ਤੌਰ 'ਤੇ ਮੁਹਿੰਮ ਚਲਾਈ ਗਈ। ਇਹ ਜਾਣਕਾਰੀ ਨਗਰ ਨਿਗਮ ਦੇ ਕਮਿਸ਼ਨਰ ਹਰਬੀਰ ਸਿੰਘ ਨੇ ਦਿੰਦਿਆਂ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਗੌਰਾਂ ਗੇਟ, ਕੋਤਵਾਲੀ ਬਾਜ਼ਾਰ, ਘੰਟਾ ਘਰ, ਜਲੰਧਰ ਰੋਡ, ਬੱਸ ਸਟੈਂਡ, ਬੱਸੀ ਖਵਾਜੂ ਅਤੇ ਸਬਜ਼ੀ ਮੰਡੀ ਦਾ ਦੌਰਾ ਕਰਕੇ 16 ਚਲਾਨ ਕੱਟੇ ਅਤੇ ਦੁਕਾਨਦਾਰਾਂ ਵੱਲੋ ਨਗਰ ਨਿਗਮ ਦੀ ਜਗ੍ਹਾ 'ਤੇ ਰੱਖੇ ਗਏ ਸਮਾਨ ਨੂੰ ਕਬਜ਼ੇ ਵਿਚ ਲਿਆ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੀ ਹਦੂਦ ਅੰਦਰ ਟਰੈਫਿਕ ਸਮੱਸਿਆ ਦੇ ਹੱਲ ਲਈ ਇਹ ਮੁਹਿੰਮ ਜਾਰੀ ਰੱਖੀ ਜਾਵੇਗੀ।
ਇਸ ਮੌਕੇ ਇੰਸਪੈਕਟਰ ਸੰਜੀਵ ਅਰੋੜਾ, ਸੰਨੀ, ਕੇਸ਼ਵ, ਅਮਿਤ ਕੁਮਾਰ, ਰਜੇਸ਼ ਕੁਮਾਰ, ਅਮਨਦੀਪ, ਕੁਲਵਿੰਦਰ ਸਿੰਘ ਅਤੇ ਪੁਲਸ ਵਿਭਾਗ ਦੇ ਕਰਮਚਾਰੀਆਂ ਵੱਲੋਂ ਸਾਂਝੇ ਤੌਰ 'ਤੇ ਦੁਕਾਨਦਾਰਾਂ ਨੂੰ ਆਪਣਾ ਸਮਾਨ ਦੁਕਾਨਾਂ ਦੇ ਅੰਦਰ ਹੀ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਥਾਂ 'ਤੇ ਸਮਾਨ ਰੱਖਣ ਵਾਲੇ ਦੁਕਾਨਦਾਰਾਂ ਦਾ ਸਮਾਨ ਕਬਜ਼ੇ 'ਚ ਲੈ ਕੇ ਉਨ੍ਹਾਂ ਦੇ ਚਲਾਨ ਕੱਟੇ ਜਾਣਗੇ।
ਸ਼ਹੀਦ ਜਗਸੀਰ ਸਿੰਘ ਦੀ ਦੇਹ ਹੈਲੀਕਾਪਟਰ ਰਾਹੀਂ ਲਿਆਂਦੀ ਗਈ ਘਰ
NEXT STORY