ਮੋਗਾ, (ਆਜ਼ਾਦ)- ਪਿੰਡ ਘੋਲੀਆਂ ਕਲਾਂ ਦੇ ਨਿਵਾਸੀ ਮੱਖਣ ਸਿੰਘ ਨੂੰ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਵੱਲੋਂ ਕੁੱਟਮਾਰ ਕਰ ਕੇ ਜ਼ਖ਼ਮੀ ਕੀਤੇ ਜਾਣ ਦਾ ਪਤਾ ਲੱਗਾ ਹੈ, ਜਿਸ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ। ਇਸ ਸਬੰਧੀ ਬਾਘਾਪੁਰਾਣਾ ਪੁਲਸ ਵੱਲੋਂ 6 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਮੱਖਣ ਸਿੰਘ ਪੁੱਤਰ ਲਛਮਣ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਹ ਪਿੰਡ ਵਿਚ ਹੀ ਬੂਟਾਂ ਦੀ ਦੁਕਾਨ ਕਰਦਾ ਹੈ। ਦੁਪਹਿਰ ਬਾਅਦ ਉਸ ਦੀ ਦੁਕਾਨ 'ਤੇ 6 ਹਥਿਆਰਬੰਦ ਅਣਪਛਾਤੇ ਵਿਅਕਤੀ, ਜਿਨ੍ਹਾਂ ਨੇ ਆਪਣੇ ਮੂੰਹ ਕੱਪੜੇ ਨਾਲ ਬੰਨ੍ਹੇ ਹੋਏ ਸਨ, ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਅਤੇ ਉਨ੍ਹਾਂ ਆਉਂਦਿਆਂ ਹੀ ਮੇਰੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਿਸ ਦੌਰਾਨ ਜਦੋਂ ਮੈਂ ਰੌਲਾ ਪਾਇਆ ਤਾਂ ਸਾਰੇ ਅਣਪਛਾਤੇ ਹਮਲਾਵਰ ਉੱਥੋਂ ਭੱਜ ਗਏ।
ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ 'ਤੇ ਉਹ ਪੁਲਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਅਤੇ ਲੋਕਾਂ ਤੋਂ ਪੁੱਛਗਿੱਛ ਕਰਨ ਤੋਂ ਇਲਾਵਾ ਪੀੜਤ ਦੇ ਬਿਆਨ ਦਰਜ ਕੀਤੇ। ਉਨ੍ਹਾਂ ਦੱਸਿਆ ਕਿ ਅਣਪਛਾਤੇ ਹਮਲਾਵਰਾਂ ਦੀ ਪਛਾਣ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ ਪਰ ਅਜੇ ਤੱਕ ਉਨ੍ਹਾਂ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ।
ਧੋਖਾਦੇਹੀ ਦੇ ਦੋਸ਼ 'ਚ 2 ਖਿਲਾਫ਼ ਮਾਮਲਾ ਦਰਜ
NEXT STORY