ਬੁਢਲਾਡਾ (ਮਨਜੀਤ) — ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣਦਿਆਂ ਹੀ ਦਿਨ-ਦਿਹਾੜੇ ਲੁੱਟਾਂ ਖੋਹਾਂ, ਕਤਲੇਆਮ ਅਤੇ ਭ੍ਰਿਸ਼ਟਾਚਾਰ 'ਚ ਵਾਧਾ ਪੰਜਾਬ ਦੀ ਧਰਤੀ 'ਤੇ ਆਰੰਭ ਹੋ ਗਿਆ ਸੀ । ਅੱਜ ਲੋਕਾਂ ਵੱਲੋਂ ਚੁਣੇ ਹੋਏ ਵਿਧਾਇਕਾਂ, ਪੁਲਸ ਅਫਸਰਾਂ ਨੂੰ ਜਾਨ ਦਾ ਖਤਰਾ ਬਣਿਆ ਹੋਇਆ ਹੈ । ਭਾਵੇਂ ਸਿਆਸੀ ਤੌਰ 'ਤੇ 'ਆਪ' ਨਾਲ ਸ਼੍ਰੋਮਣੀ ਅਕਾਲੀ ਦਲ ਦੇ ਮਤਭੇਦ ਹੋ ਸਕਦੇ ਹਨ ਪਰ ਇਸ ਪਾਰਟੀ ਦੇ ਵਿਧਾਇਕ 'ਤੇ ਹੋਏ ਜਾਨਲੇਵਾ ਹਮਲੇ ਦੀ ਪੁਰਜ਼ੋਰ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਜ਼ਿਲਾ ਮਾਨਸਾ ਦੇ ਪ੍ਰਧਾਨ ਗੁਰਮੇਲ ਸਿੰਘ ਫਫੜੇ ਭਾਈਕੇ ਅਤੇ ਜ਼ਿਲਾ ਸ਼ਹਿਰੀ ਮੀਤ ਪ੍ਰਧਾਨ ਸ਼ਾਮ ਲਾਲ ਧਲੇਵਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਿਰਪੱਖ ਜਾਂਚ ਕਰਵਾ ਕੇ ਸੱਚ ਦੀ ਕਚਹਿਰੀ 'ਚ ਲਿਆਉਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ 26 ਨੂੰ ਮਾਨਸਾ ਵਿਖੇ ਰੋਸ ਮੁਜ਼ਾਹਰੇ ਦੌਰਾਨ ਕੈਪਟਨ ਸਰਕਾਰ ਦੀਆਂ ਨਕਾਮੀਆਂ ਨੂੰ ਲੋਕਾਂ ਦੀ ਕਚਹਿਰੀ 'ਚ ਨੰਗਾ ਕੀਤਾ ਜਾਵੇਗਾ । ਇਸ ਮੌਕੇ ਜਥੇਦਾਰ ਜੋਗਾ ਸਿੰਘ ਬੋਹਾ, ਯੂਥ ਆਗੂ ਗੁਰਦੀਪ ਸਿੰਘ ਟੋਡਰਪੁਰ, ਜਥੇਦਾਰ ਹਰਮੇਲ ਸਿੰਘ ਕਲੀਪੁਰ, ਜਥੇਦਾਰ ਕਾਲਾ ਕੁਲਰੀਆਂ, ਚੇਅਰਮੈਨ ਬੱਲਮ ਸਿੰਘ ਕਲੀਪੁਰ ਤੋਂ ਇਲਾਵਾ ਹੋਰ ਵੀ ਮੌਜੂਦ ਸਨ ।
ਚੰਡੀਗੜ੍ਹ :ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਮੌਸਮ ਹੋਵੇਗਾ ਸੁਹਾਵਣਾ
NEXT STORY