ਜਲੰਧਰ(ਧਵਨ)– ਪੰਜਾਬ ’ਚ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ। ਅਜਿਹੀ ਸਥਿਤੀ ’ਚ ਕਾਂਗਰਸ ਹਾਈਕਮਾਨ ਨੇ ਦਬਾਅ ਦੀ ਰਣਨੀਤੀ ਨੂੰ ਸਹਿਣ ਨਾ ਕਰਨ ਦਾ ਫੈਸਲਾ ਕੀਤਾ ਹੈ। ਕਾਂਗਰਸੀ ਲੀਡਰਸ਼ਿਪ ਹੁਣ ਪੰਜਾਬ ਇਕਾਈ ਵਿਚ ਅਨੁਸ਼ਾਸਨ ਨੂੰ ਸਖਤੀ ਨਾਲ ਲਾਗੂ ਕਰਨ ਦੀ ਤਿਆਰੀ ਵਿਚ ਲੱਗ ਗਈ ਹੈ।
ਕਾਂਗਰਸ ਦੇ ਇਕ ਸੀਨੀਅਰ ਨੇਤਾ ਨੇ ਦੱਸਿਆ ਕਿ ਚੋਣਾਂ ਵਿਚ ਜਿ਼ਆਦਾ ਸਮਾਂ ਨਾ ਹੋਣ ਕਾਰਨ ਪਾਰਟੀ ਦੇ ਹਰੇਕ ਨੇਤਾ ਨੂੰ ਸਮੇਂ ਦੀ ਨਜ਼ਾਕਤ ਤੇ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਣਾ ਪਵੇਗਾ। ਪਾਰਟੀ ਦੇ ਨੇਤਾਵਾਂ ਨੂੰ ਹੁਣ ਮੁੱਖ ਮੰਤਰੀ ਅਹੁਦੇ ਨੂੰ ਲੈ ਕੇ ਚੱਲ ਰਹੀ ਦੌੜ ’ਚੋਂ ਖੁਦ ਨੂੰ ਵੱਖ ਕਰਨਾ ਪਵੇਗਾ। ਮੁੱਖ ਮੰਤਰੀ ਅਹੁਦੇ ਬਾਰੇ ਫੈਸਲਾ ਹੁਣ ਕੇਂਦਰੀ ਲੀਡਰਸ਼ਿਪ ਵਲੋਂ ਚੋਣਾਂ ਤੋਂ ਬਾਅਦ ਕੀਤਾ ਜਾਵੇਗਾ।
ਹੁਣ ਪਾਰਟੀ ਦੇਖ-ਸਮਝ ਕੇ ਕਦਮ ਅੱਗੇ ਵਧਾਏਗੀ। ਉਸ ਨੇ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਹਰੀਸ਼ ਚੌਧਰੀ ਨੂੰ ਵੀ ਇਸ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਟਿਕਟ ਵੰਡ ਵੇਲੇ ਵੀ ਨਜ਼ਰ ਰੱਖੀ ਜਾਵੇਗੀ ਕਿ ਕਿਸੇ ਵਿਸ਼ੇਸ਼ ਧੜੇ ਨੂੰ ਜ਼ਿਆਦਾ ਟਿਕਟਾਂ ਦੀ ਵੰਡ ਨਾ ਹੋ ਸਕੇ, ਜਦੋਂਕਿ ਮੈਰਿਟ ਦੇ ਆਧਾਰ ’ਤੇ ਟਿਕਟਾਂ ਕਾਂਗਰਸੀ ਨੇਤਾਵਾਂ ਨੂੰ ਦਿੱਤੀਆਂ ਜਾਣ।
ਸੋਨੀ ਵਲੋਂ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਫੌਗਿੰਗ ਦੀ ਕਾਰਵਾਈ ਤੇਜ਼ ਕਰਨ ਦੇ ਹੁਕਮ
NEXT STORY