ਚੰਡੀਗੜ੍ਹ(ਰਮਨਜੀਤ)- ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਵਲੋਂ ਮੰਗਲਵਾਰ ਨੂੰ ਸੂਬੇ ਦੇ ਸਰਕਾਰੀ ਸਕੂਲਾਂ ਵਿਚ 275 ਨਵੇਂ ਕਮਰਿਆਂ ਦੇ ਨਿਰਮਾਣ ਲਈ 8.25 ਕਰੋੜ ਰੁਪਏ ਜਾਰੀ ਕੀਤੇ ਗਏ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਨਾਬਾਰਡ ਦੇ 27 ਬੀ ਪ੍ਰਾਜੈਕਟ ਤਹਿਤ ਸੂਬੇ ਦੇ ਸਾਰੇ ਜ਼ਿਲਿਆਂ ਦੇ 274 ਸਰਕਾਰੀ ਸਕੂਲਾਂ ਵਿਚ 275 ਨਵੇਂ ਕਮਰਿਆਂ ਦੀ ਉਸਾਰੀ ਲਈ ਕੁੱਲ 8.25 ਕਰੋੜ ਰੁਪਏ ਦੀ ਰਾਸ਼ੀ ਸਬੰਧਤ ਜ਼ਿਲ੍ਹਾ ਸਿੱਖਿਆ ਦਫਤਰਾਂ ਦੇ ਖਾਤਿਆਂ ਵਿਚ ਸਿੱਧੀ ਭੇਜ ਦਿੱਤੀ ਗਈ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਮਿਆਰ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਕੰਮ ਸਹੀ ਤਰੀਕੇ ਨਾਲ ਤੈਅ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ।
'ਝੂਠ ਬੋਲਣ ’ਚ ਸਭ ਹੱਦਾਂ ਬੰਨੇ ਪਾਰ ਕਰਨ ਵਾਲੇ ਕਾਂਗਰਸੀਆਂ ਨੂੰ ਲੋਕ ਇਸ ਵਾਰ ਸ਼ਰਮਨਾਕ ਹਾਰ ਦਾ ਮੂੰਹ ਦਿਖਾਉਣਗੇ'
NEXT STORY