ਲੁਧਿਆਣਾ (ਮਹਿਰਾ) : 6 ਸਾਲਾ ਮਾਸੂਮ ਨਾਲ ਜਬਰ-ਜ਼ਿਨਾਹ ਕਰਨ ਵਾਲੇ ਦਰਿੰਦੇ ਨੂੰ ਅਦਾਲਤ ਨੇ ਮਿਸਾਲੀ ਸਜ਼ਾ ਸੁਣਾਈ ਹੈ। ਵਧੀਕ ਸੈਸ਼ਨ ਜੱਜ ਸ਼੍ਰੀਮਤੀ ਰਵੀਇੰਦਰ ਕੌਰ ਦੀ ਅਦਾਲਤ ਨੇ 6 ਸਾਲਾ ਮਾਸੂਮ ਬੱਚੀ ਨਾਲ ਜਬਰ-ਜ਼ਿਨਾਹ ਕੀਤੇ ਜਾਣ ਦੇ ਦੋਸ਼ ’ਚ ਬੱਬਲੂ ਕੁਮਾਰ ਨਿਵਾਸੀ ਅਸ਼ੋਕ ਵਿਹਾਰ, ਲੁਧਿਆਣਾ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਥਾਣਾ ਜਮਾਲਪੁਰ ਵੱਲੋਂ 14 ਸਤੰਬਰ 2019 ਨੂੰ ਮੁਲਜ਼ਮ ਵਿਰੁੱਧ ਪੋਕਸੋ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਤੜਕੇ ਚਾਰ ਵਜੇ ਹਾਈਵੇ ’ਤੇ ਮੌਤ ਨੂੰ ਮਖ਼ੌਲਾਂ ਕਰ ਰਹੇ ਮੁੰਡਿਆਂ ਨਾਲ ਵਾਪਰਿਆ ਵੱਡਾ ਹਾਦਸਾ, ਟੋਟੇ-ਟੋਟੇ ਹੋ ਗਈ ਕਾਰ
ਜਾਣਕਾਰੀ ਮੁਤਾਬਕ ਮੁਲਜ਼ਮ ਆਪਣੇ ਇਲਾਕੇ ’ਚ ਰਹਿ ਰਹੀ 6 ਸਾਲਾ ਮਾਸੂਮ ਨਾਬਾਲਗ ਬੱਚੀ ਨੂੰ ਰਾਤ ਸਮੇਂ ਉਨ੍ਹਾਂ ਦੇ ਘਰੋਂ ਅਗਵਾ ਕਰ ਕੇ ਲੈ ਗਿਆ ਸੀ। ਜਦੋਂ ਬੱਚੀ ਦੇ ਪਰਿਵਾਰ ਨੇ ਉਸ ਨੂੰ ਲੱਭਿਆ ਗਿਆ ਤਾਂ ਉਹ ਪੀੜਤਾ ਦੇ ਘਰ ਕੋਲ ਹੀ ਝਾੜੀਆਂ ਵਿਚ ਲਹੂ-ਲੁਹਾਨ ਹਾਲਤ ’ਚ ਮਿਲੀ ਸੀ। ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਪਰ ਜਦੋਂ ਇਲਾਕਾ ਨਿਵਾਸੀਆਂ ਨੇ ਬੱਚੀ ਨੂੰ ਝਾੜੀਆਂ ’ਚੋਂ ਚੁੱਕਿਆ ਤਾਂ ਉਕਤ ਮੁਲਜ਼ਮ ਲੋਕਾਂ ਨੂੰ ਦੇਖਦੇ ਹੀ ਭੱਜ ਗਿਆ। ਬਾਅਦ ’ਚ ਪੁਲਸ ਵੱਲੋਂ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ, ਜਿਸ ਨੇ ਪੁਲਸ ਕੋਲ ਆਪਣਾ ਅਪਰਾਧ ਕਬੂਲ ਕਰਦਿਆਂ ਦੱਸਿਆ ਕਿ ਉਸ ਨੇ ਹੀ ਬੱਚੀ ਨੂੰ ਅਗਵਾ ਕਰ ਕੇ ਉਸ ਨਾਲ ਜਬਰ-ਜ਼ਨਾਹ ਕੀਤਾ ਹੈ। ਅਦਾਲਤ ਨੇ ਮੁਲਜ਼ਮ ਨੂੰ ਸਜ਼ਾ ਦੇ ਨਾਲ 1 ਲੱਖ ਰੁਪਏ ਜੁਰਮਾਨਾ ਵੀ ਅਦਾ ਕਰਨ ਦਾ ਹੁਕਮ ਦਿੱਤਾ।
ਇਹ ਵੀ ਪੜ੍ਹੋ : ਛੇ ਮਹੀਨੇ ਪਹਿਲਾਂ ਹੋਏ ਵਿਆਹ ਦਾ ਖ਼ੌਫਨਾਕ ਅੰਤ, ਰਾਖਸ਼ ਬਣੇ ਪਤੀ ਨੇ ਪਤਨੀ ਨੂੰ ਦਿੱਤੀ ਰੌਗਟੇ ਖੜ੍ਹੇ ਕਰਨ ਵਾਲੀ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਵੱਡਾ ਖ਼ੁਲਾਸਾ: ਜਲੰਧਰ ਦੇ ਪਿੰਡ ਗਾਖਲ ਦਾ ਨਿਕਲਿਆ ਕੈਨੇਡਾ ’ਚ ਹੋਏ 200 ਕਰੋੜ ਦੇ ਡਰੱਗ ਰੈਕੇਟ ਦਾ ਮਾਸਟਰਮਾਈਂਡ
NEXT STORY