ਲੁਧਿਆਣਾ (ਮਹਿਰਾ)- ਵਧੀਕ ਸੈਸ਼ਨ ਜੱਜ ਅਮਰਜੀਤ ਸਿੰਘ ਦੀ ਅਦਾਲਤ ਨੇ ਪਿਓ-ਪੁੱਤ ਦੇ ਪਵਿੱਤਰ ਰਿਸ਼ਤੇ ਨੂੰ ਦਾਗ਼ਦਾਰ ਕਰਨ ਵਾਲੇ ਇਕ ਮਾਮਲੇ 'ਚ ਆਪਣੀ ਹੀ ਨਾਬਾਲਗ ਧੀ ਨਾਲ ਛੇੜਛਾੜ ਕਰਨ ਦੇ ਦੋਸ਼ ’ਚ ਪਵਨ ਕੁਮਾਰ ਵਾਸੀ ਲੁਹਾਰਾ ਨੂੰ 5 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। 21 ਜੁਲਾਈ, 2022 ਨੂੰ ਥਾਣਾ ਡਾਬਾ ਦੀ ਪੁਲਸ ਨੇ ਪੀੜਤ ਲੜਕੀ ਦੀ ਮਾਂ ਦੀ ਸ਼ਿਕਾਇਤ ’ਤੇ ਮੁਕੱਦਮਾ ਦਰਜ ਕੀਤਾ ਸੀ, ਸ਼ਿਕਾਇਤਕਰਤਾ ਨੇ ਅਦਾਲਤ ਨੂੰ ਦੱਸਿਆ ਕਿ ਉਸ ਦਾ ਪਹਿਲਾ ਵਿਆਹ ਸਾਲ 2000 ’ਚ ਹੋਇਆ ਸੀ ਅਤੇ ਉਸ ਦੀ ਇਕ ਧੀ 17 ਸਾਲ ਦੀ ਅਤੇ ਇਕ 16 ਸਾਲ ਦੀ ਹੈ।
ਉਸ ਦੇ ਪਹਿਲੇ ਪਤੀ ਤੋਂ ਉਸ ਦਾ ਇਕ 4 ਸਾਲਾ ਪੁੱਤਰ ਸੀ ਅਤੇ ਵਿਵਾਦਾਂ ਕਾਰਨ ਉਸ ਨੇ ਆਪਣੇ ਪਹਿਲੇ ਪਤੀ ਤੋਂ ਤਲਾਕ ਲੈ ਲਿਆ। ਉਸ ਦੀ ਧੀ ਨੇ ਦੱਸਿਆ ਕਿ ਉਸ ਦਾ ਮਤਰੇਆ ਪਿਓ ਉਸ ’ਤੇ ਬੁਰੀ ਨਜ਼ਰ ਰੱਖਦਾ ਹੈ ਅਤੇ ਜਦੋਂ ਉਹ ਨਹਾਉਣ ਜਾਂਦੀ ਹੈ ਤਾਂ ਉਸ ਦੇ ਬਾਥਰੂਮ ’ਚ ਝਾਕਦਾ ਰਹਿੰਦਾ ਹੈ। ਉਸ ਨੇ ਉਸ ਦੇ ਘਰ ਜਾਸੂਸੀ ਕੈਮਰਾ ਵੀ ਲਗਾਇਆ ਗਿਆ ਸੀ।
ਇਹ ਵੀ ਪੜ੍ਹੋ- ਇੰਸਟਾਗ੍ਰਾਮ 'ਤੇ ਪਹਿਲਾਂ ਕੁੜੀ ਨਾਲ ਕੀਤੀ ਦੋਸਤੀ, ਫ਼ਿਰ ਉਸ ਨੂੰ IELTS ਦੇ ਬਹਾਨੇ ਸੱਦ ਕੇ ਰੋਲ਼'ਤੀ ਪੱਤ
ਜਦੋਂ ਸ਼ਿਕਾਇਤਕਰਤਾ ਨੇ ਇਸ ਘਟਨਾ ਬਾਰੇ ਮੁਲਜ਼ਮ ਨਾਲ ਗੱਲ ਕੀਤੀ ਤਾਂ ਉਸ ਨੇ ਸ਼ਿਕਾਇਤਕਰਤਾ ਅਤੇ ਉਸ ਦੀ ਲੜਕੀ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ, ਜਿਸ ਕਾਰਨ ਉਨ੍ਹਾਂ ਨੇ ਪੁਲਸ ਕੋਲ ਪਹੁੰਚ ਕੇ ਕੇਸ ਦਰਜ ਕਰਵਾਇਆ। ਇਸ ਮਾਮਲੇ 'ਚ ਕਾਰਵਾਈ ਕਰਦੇ ਹੋਏ ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਇਹ ਵੀ ਪੜ੍ਹੋ- ਪਿਓ ਨੂੰ ਮਾਰੀ ਸੀ ਚਪੇੜ, ਬੇਇੱਜ਼ਤੀ ਦਾ ਬਦਲਾ ਲੈਣ ਗਏ ਪੁੱਤ ਦੇ 'ਥੱਪੜ' ਨੇ ਲੈ ਲਈ ਬਜ਼ੁਰਗ ਦੀ ਜਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਿਨਭਰ ਹੋਈ ਬਾਰਿਸ਼ ਨਾਲ ਮੌਸਮ ਹੋਇਆ ਸੁਹਾਵਣਾ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ
NEXT STORY