ਬਠਿੰਡਾ/ਚੰਡੀਗੜ੍ਹ : ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਸੰਗਠਿਤ ਅਪਰਾਧ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਬਠਿੰਡਾ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਦੋ ਦੇਸੀ .32 ਬੋਰ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਫ਼ਿਰੋਜ਼ਪੁਰ ਖੇਤਰ 'ਚ ਸਰਗਰਮ ਇੱਕ ਜੇਲ੍ਹ 'ਚ ਬੰਦ ਗੈਂਗਸਟਰ ਵੱਲੋਂ ਚਲਾਏ ਜਾ ਰਹੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਹੋਏ ਹਨ।
ਇਹ ਵੀ ਪੜ੍ਹੋ : ਪੰਜਾਬ : AC 'ਚ ਹੋਇਆ ਵੱਡਾ ਧਮਾਕਾ, 25 ਸਾਲਾ ਮਕੈਨਿਕ ਦੀ ਮੌਤ, ਪੂਰੇ ਇਲਾਕੇ 'ਚ ਮਚਿਆ ਹੜਕੰਪ
ਪੁਲਸ ਅਨੁਸਾਰ ਗ੍ਰਿਫ਼ਤਾਰ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਰਿਹਾ ਹੈ ਅਤੇ ਉਹ ਕਤਲ ਦੀ ਕੋਸ਼ਿਸ਼ ਅਤੇ ਹਥਿਆਰ ਐਕਟ ਨਾਲ ਸਬੰਧਿਤ ਕਈ ਮਾਮਲਿਆਂ 'ਚ ਸ਼ਾਮਲ ਰਹੇ ਹਨ। ਇਸ ਸਬੰਧੀ ਥਾਣਾ ਸਿਵਲ ਲਾਈਨਜ਼ ਬਠਿੰਡਾ 'ਚ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਏਜੰਸੀਆਂ ਹੁਣ ਇਸ ਅਪਰਾਧਿਕ ਨੈੱਟਵਰਕ ਦੇ ਹੋਰ ਲਿੰਕਾਂ ਅਤੇ ਇਸ ਨਾਲ ਜੁੜੇ ਮੈਂਬਰਾਂ ਦੀ ਪਛਾਣ ਕਰਨ 'ਚ ਜੁੱਟੀਆਂ ਹੋਈਆਂ ਹਨ। ਪੁਲਸ ਦਾ ਮੰਨਣਾ ਹੈ ਕਿ ਜਾਂਚ ਦੌਰਾਨ ਹੋਰ ਅਹਿਮ ਖ਼ੁਲਾਸੇ ਹੋ ਸਕਦੇ ਹਨ ਅਤੇ ਇਸ ਨੈੱਟਵਰਕ ਨਾਲ ਸਬੰਧਿਤ ਹੋਰ ਵਿਅਕਤੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਦਿੱਤੀ ਗਈ ਜ਼ਰੂਰੀ ਸਲਾਹ, ਅਪਲਾਈ ਕਰਨ ਵੇਲੇ...
ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ 'ਚ ਗੈਂਗਸਟਰ ਨੈੱਟਵਰਕ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਪੁਲਸ ਦਾ ਟੀਚਾ ਅਜਿਹੇ ਅਪਰਾਧਿਕ ਗਿਰੋਹਾਂ ਨੂੰ ਜੜ੍ਹੋਂ ਖ਼ਤਮ ਕਰਕੇ ਸੂਬੇ 'ਚ ਅਮਨ-ਕਾਨੂੰਨ ਅਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ 'ਚ ਕਈ ਥਾਈਂ ਪੈ ਰਿਹਾ ਮੀਂਹ, ਪੜ੍ਹੋ ਆਉਣ ਵਾਲੇ ਦਿਨਾਂ ਦੀ ਵੱਡੀ ਅਪਡੇਟ
NEXT STORY