ਜਲੰਧਰ (ਮ੍ਰਿਦੁਲ, ਮਹੇਸ਼)- ਨਵੇਂ ਸਾਲ ਵਾਲੇ ਦਿਨ ਜਲੰਧਰ ਵਿਖੇ ਵੱਡੀ ਵਾਰਦਾਤ ਹੋਣ ਦੀ ਖ਼ਬਰ ਮਿਲੀ ਹੈ। ਦਰਅਸਲ ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੀ ਲਾਸ਼ ਬਸਤੀ ਬਾਵਾ ਖੇਲ ਨਹਿਰ ਦੇ ਕੋਲੋਂ ਮਿਲੀ ਹੈ। ਮ੍ਰਿਤਕ ਦੀ ਪਛਾਣ ਦਲਬੀਰ ਸਿੰਘ ਵਾਸੀ ਸੰਗਰੂਰ ਦੇ ਪਿੰਡ ਲੱਧਾ ਕੋਠੀ ਵਜੋਂ ਹੋਈ ਹੈ, ਜੋਕਿ ਪੀ. ਏ. ਪੀ. ਵਿਚ ਤਾਇਨਾਤ ਸਨ। ਰਾਤ ਨੂੰ ਆਪਣੇ ਦੋਸਤਾਂ ਦੇ ਨਾਲ ਨਵਾਂ ਸਾਲ ਮਨਾਉਣ ਗਏ ਸਨ। ਵਾਪਸ ਦੇ ਸਮੇਂ ਉਨ੍ਹਾਂ ਦੇ ਦੋਸਤ ਉਨ੍ਹਾਂ ਨੂੰ ਬੱਸ ਸਟੈਂਡ ਨੇੜੇ ਉਤਾਰ ਗਏ।
ਹੁਣ ਸਵੇਰੇ ਉਨ੍ਹਾਂ ਦੀ ਲਾਸ਼ ਬਸਤੀ ਬਾਵਾ ਖੇਲ ਦੀ ਨਹਿਰ ਨੇੜਿਓਂ ਬਰਾਮਦ ਕੀਤੀ ਗਈ ਹੈ। ਇਹ ਕਤਲ ਹੈ ਜਾਂ ਹਾਦਸਾ ਇਸ ਦੇ ਬਾਰੇ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਇਹ ਉਹੀ ਡੀ.ਐੱਸ.ਪੀ. ਹਨ, ਜਿਨ੍ਹਾਂ ਨੇ ਕੁਝ ਦਿਨ ਪਹਿਲਾਂ ਮਕਸੂਦਾਂ ਨੇੜੇ ਗੋਲ਼ੀ ਚਲਾਈ ਸੀ।
ਇਹ ਵੀ ਪੜ੍ਹੋ : ‘ਜੀ ਆਇਆਂ ਨੂੰ-2024’: ਜਲੰਧਰ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਨਵੇਂ ਸਾਲ ਦਾ ਜਸ਼ਨ, ਵੇਖੋ ਤਸਵੀਰਾਂ
ਜੇ. ਸੀ. ਪੀ. ਸੰਦੀਪ ਸ਼ਰਮਾ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਮਾਮਲਾ ਹਾਦਸਾ ਜਾਪਦਾ ਹੈ। ਡੀ. ਐੱਸ. ਪੀ. ਦਲਬੀਰ ਸਿੰਘ ਰਾਤ ਨੂੰ ਪੈਦਲ ਕਿਤੇ ਜਾ ਰਹੇ ਸਨ। ਇਸ ਦੌਰਾਨ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੇ ਸਿਰ ਵਿੱਚ ਕੋਈ ਚੀਜ਼ ਵੱਜੀ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ। ਜੇ. ਸੀ. ਪੀ. ਸ਼ਰਮਾ ਨੇ ਦੱਸਿਆ ਕਿ ਇਲਾਕੇ ਦੇ ਸੀ. ਸੀ. ਟੀ. ਵੀ. ਚੈੱਕ ਕੀਤੇ ਜਾ ਰਹੇ ਹਨ। ਜਿਸ ਕਾਰਨ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਹਾਦਸਾ ਕਿਵੇਂ ਵਾਪਰਿਆ। ਜੇਕਰ ਇਹ ਹਾਦਸਾ ਨਹੀਂ ਤਾਂ ਸਿਰ 'ਤੇ ਜ਼ਖ਼ਮ ਕਿਵੇਂ ਹੋਇਆ? ਫਿਲਹਾਲ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਚੱਲ ਰਹੀ ਹੈ।
ਇਹ ਵੀ ਪੜ੍ਹੋ : ਨਵਾਂ ਸਾਲ ਗੁਰੂ ਦੇ ਨਾਲ, ਅਰਦਾਸ ਸਮਾਗਮਾਂ ਨਾਲ 2024 ਨੂੰ ਕਿਹਾ ਖ਼ੁਸ਼ਆਮਦੀਦ, ਲੱਗੀ ਗੁਰਬਾਣੀ ਕੀਰਤਨ ਦੀ ਛਹਿਬਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਲੁਧਿਆਣਾ ਵਾਸੀਆਂ ਲਈ ਚੰਗੀ ਖ਼ਬਰ, ਹੁਣ ਦਰਵਾਜ਼ੇ 'ਤੇ ਮਿਲੇਗੀ ਇਹ ਸਹੂਲਤ
NEXT STORY