ਅਲਾਵਲਪੁਰ (ਬੰਗੜ)- ਨਜ਼ਦੀਕੀ ਪਿੰਡ ਧੋਗੜੀ ਵਿਖੇ ਸ਼ੱਕੀ ਹਾਲਾਤ ਵਿਚ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਰੇਲਵੇ ਪੁਲਸ ਚੌਂਕੀ ਅਲਾਵਲਪੁਰ ਦੇ ਇੰਚਾਰਜ ਏ. ਐੱਸ. ਆਈ. ਕਰਨੈਲ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਧੋਗੜੀ ਵਿਖੇ ਰੇਲਵੇ ਟਰੈਕ ਨੇੜੇ ਇਕ ਨੌਜਵਾਨ ਦੀ ਲਾਸ਼ ਪਈ ਹੈ। ਉਨ੍ਹਾਂ ਵੱਲੋਂ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲਿਆ ਅਤੇ ਜਾਂਚ ਸ਼ੁਰੂ ਕੀਤੀ ਗਈ। ਇਸ ਮੌਕੇ ਪੁਲਸ ਥਾਣਾ ਆਦਮਪੁਰ ਦੇ ਐੱਸ. ਐੱਚ. ਓ. ਮਨਜੀਤ ਸਿੰਘ ਵੀ ਪੁਲਸ ਪਾਰਟੀ ਸਮੇਤ ਪਹੁੰਚੇ।
ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਵਿਦਿਆਰਥੀਆਂ ਨੂੰ ਨਹੀਂ ਮਿਲ ਰਿਹਾ ਵਿਦੇਸ਼ ਦਾ ਵੀਜ਼ਾ, 50 ਫ਼ੀਸਦੀ ਅਰਜ਼ੀਆਂ ਰੱਦ
ਮ੍ਰਿਤਕ ਦੀ ਪਛਾਣ ਦਵਿੰਦਰ ਉਰਫ਼ ਦੀਪੂ (31) ਪੁੱਤਰ ਭੋਲਾ ਵਾਸੀ ਪਿੰਡ ਧੋਗੜੀ ਵਜੋਂ ਹੋਈ ਹੈ। ਇਸ ਮੌਕੇ ਰੇਲਵੇ ਪੁਲਸ ਅਧਿਕਾਰੀ ਅੰਮ੍ਰਿਤ ਪਾਲ ਸਿੰਘ ਵੀ ਪਹੁੰਚੇ। ਸੂਤਰਾਂ ਅਨੁਸਾਰ ਪਿੰਡ ਦੇ ਮੋਹਤਵਾਰ ਵਿਅਕਤੀਆਂ ਅਤੇ ਪਰਿਵਾਰ ਦੇ ਕੁਝ ਨਜ਼ਦੀਕੀ ਮੈਂਬਰਾਂ ਨੇ ਦੱਸਿਆ ਕਿ ਨੌਜਵਾਨ ਦਾ ਕਤਲ ਕਰਕੇ ਉਸ ਨੂੰ ਰੇਲਵੇ ਟਰੈਕ ਨੇੜੇ ਸੁੱਟਿਆ ਗਿਆ ਹੈ, ਇਸ ਦੀ ਜਾਂਚ ਕਰਕੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਮ੍ਰਿਤਕ ਨਸ਼ੇ ਦਾ ਆਦੀ ਸੀ ਅਤੇ ਉਸ ਦੇ ਸਾਥੀਆਂ ਵੱਲੋਂ ਉਸ ਨੂੰ ਚਿੱਟੇ ਦੀ ਓਵਰਡੋਜ ਦੇ ਕੇ ਮਾਰ ਕੇ ਰੇਲਵੇ ਟਰੈਕ ’ਤੇ ਸੁੱਟਿਆ ਗਿਆ ਹੈ। ਰੇਲਵੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਫਿਲਹਾਲ 174 ਦੀ ਕਾਰਵਾਈ ਕੀਤੀ ਗਈ ਹੈ। ਪੋਸਟਮਾਰਟਮ ਤੋਂ ਬਾਅਦ ਰਿਪੋਰਟ ਆਉਣ ਤੋਂ ਬਾਅਦ ਬਾਕੀ ਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਅਮਰੀਕਾ ਨੇ ਭਾਰਤੀਆਂ ਨੂੰ ਜਾਰੀ ਕੀਤੇ ਰਿਕਾਰਡ ਵੀਜ਼ੇ, ਹੁਣ ਚੁੱਕਣ ਜਾ ਰਿਹੈ ਇਕ ਹੋਰ ਵੱਡਾ ਕਦਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਖੁਲਾਸਾ, ਵਿਦਿਆਰਥੀਆਂ ਨੂੰ ਲੈ ਕੇ ਹੈਰਾਨ ਕਰਨ ਵਾਲੀ ਗੱਲ ਆਈ ਸਾਹਮਣੇ
NEXT STORY