ਭਵਾਨੀਗੜ੍ਹ (ਅੱਤਰੀ)— ਦਸਮੇਸ਼ ਐਗਰੀਕਲਚਰ ਵਰਕਸ ਦੇ ਮਾਲਕ ਬਲਦੇਵ ਸਿੰਘ ਸੱਗੂ ਦੇ ਪੋਤਰੇ ਅਤੇ ਭੁਪਿੰਦਰ ਸਿੰਘ ਸੱਗੂ ਦੇ ਪੁੱਤਰ ਜਪਨੂਰ ਸਿੰਘ (14) ਦੀ ਬੀਤੀ ਸ਼ਾਮ ਮੈਕਸ ਹਸਪਤਾਲ ਮੋਹਾਲੀ ਵਿਖੇ ਡੇਂਗੂ ਦੇ ਇਲਾਜ ਦੌਰਾਨ ਮੌਤ ਹੋ ਗਈ।
ਪਰਿਵਾਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਪਨੂਰ ਸਿੰਘ ਨੂੰ ਪਹਿਲਾਂ ਇੱਥੋਂ ਦੇ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਪਰ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਪਹਿਲਾਂ ਰਾਜਿੰਦਰਾ ਹਸਪਤਾਲ ਪਟਿਆਲਾ ਅਤੇ ਫਿਰ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਪੀ.ਜੀ.ਆਈ. ਤੋਂ ਪਰਿਵਾਰ ਨੇ ਲੜਕੇ ਨੂੰ ਮੈਕਸ ਹਸਪਤਾਲ ਮੋਹਾਲੀ ਵਿਚ ਦਾਖਲ ਕਰਵਾਇਆ, ਜਿਥੇ ਤਿੰਨ ਦਿਨਾਂ ਬਾਅਦ ਉਸ ਦੀ ਮੌਤ ਹੋ ਗਈ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਦਿਵਸ ਦੇ ਸਬੰਧ 'ਚ ਨਗਰ ਕੀਰਤਨ ਸਜਾਇਆ
NEXT STORY