ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਸਰਹੱਦੀ ਖੇਤਰ ਦੇ ਭਾਰਤ-ਪਾਕਿ ਬਾਰਡਰ ਦੇ ਨਜ਼ਦੀਕੀ ਪਿੰਡ ਹਸਨਪੁਰ ਦੇ ਇਕ ਨੌਜਵਾਨ ਬਲਜੀਤ ਸਿੰਘ ਦੀ ਜਰਮਨ 'ਚ ਝਗੜੇ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪਿੰਡ ਹਸਨਪੁਰ ਦੇ ਰਹਿਣ ਵਾਲੇ ਨੌਜਵਾਨ ਬਲਜੀਤ ਸਿੰਘ(37) ਪਿਛਲੇ ਸਾਲ ਹੀ ਵਿਦੇਸ਼ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਿਆ ਪਰ ਉਸ ਨੂੰ ਇਹ ਨਹੀਂ ਸੀ ਪਤਾ ਕਿ ਉਹ ਕਦੇ ਵਾਪਸ ਨਹੀਂ ਪਰਤੇਗਾ।
ਇਹ ਵੀ ਪੜ੍ਹੋ : ਅੰਮ੍ਰਿਤਸਰ ਵਿਖੇ 'ਸਰਕਾਰ-ਵਪਾਰ ਮਿਲਣੀ' 'ਚ ਪੁੱਜੇ CM ਮਾਨ ਤੇ ਕੇਜਰੀਵਾਲ, ਆਖੀਆਂ ਅਹਿਮ ਗੱਲਾਂ
ਮ੍ਰਿਤਕ ਦੇ ਪਿਤਾ ਧਰਮ ਸਿੰਘ ਤੇ ਭਰਾ ਰਣਜੀਤ ਸਿੰਘ ਜੋ ਕਿ ਆਰਮੀ ਤੋਂ ਰਿਟਾਇਰ ਨੇ ਦੱਸਿਆ ਕਿ ਬਲਜੀਤ ਕੰਮ ਕਾਰ ਅਤੇ ਆਪਣੇ ਪਰਿਵਾਰ ਦਾ ਵਧੀਆ ਪਾਲਣ-ਪੋਸ਼ਣ ਕਰਨ ਲਈ ਜਰਮਨ ਦੇ ਬਰਲਿਨ ਵਿੱਚ ਗਿਆ ਸੀ। ਇਸ ਸਮੇਂ ਉਹ ਫੂਡ ਡਿਲੀਵਰੀ ਦਾ ਕੰਮ ਕਰਦਾ ਸੀ। ਬਲਜੀਤ ਸਿੰਘ ਦਾ ਘਰ ਦੇ ਬਾਹਰ ਗਲੀ 'ਚ ਹੀ ਪਾਕਿਸਤਾਨੀ ਮੁੰਡਿਆਂ ਨਾਲ ਝਗੜਾ ਹੋ ਗਿਆ, ਜਿਸ 'ਚ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ’ਚ ਸ਼ਿਫਟ ਕਰਨ ਤੋਂ ਪੰਜਾਬ ਸਰਕਾਰ ਨੇ ਕੀਤੀ ਨਾਂਹ
ਪਰਿਵਾਰ ਨੇ ਦੱਸਿਆ ਕਿ ਇਸ ਬਾਰੇ ਜਾਣਕਾਰੀ ਉਨ੍ਹਾਂ ਨੂੰ 21 ਫਰਵਰੀ ਨੂੰ ਬਲਜੀਤ ਦੇ ਦੋਸਤ ਨੇ ਜਾਣਕਾਰੀ ਦਿੱਤੀ ਕਿ ਬਲਜੀਤ ਦੀ ਝਗੜੇ ਦੌਰਾਨ ਮੌਤ ਹੋ ਚੁੱਕੀ ਹੈ। ਇਸ ਦੌਰਾਨ ਪਰਿਵਾਰ ਗਹਿਰੇ ਸਦਮੇ 'ਚ ਹੈ। ਬਲਜੀਤ ਦੋ ਬੱਚਿਆਂ ਦਾ ਪਿਓ ਸੀ। ਇਸ ਮੌਕੇ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਰਿਹਾ ਹੈ। ਪਰਿਵਾਰਿਕ ਮੈਂਬਰਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਸਾਡੇ ਨੌਜਵਾਨ ਦੀ ਲਾਸ਼ ਨੂੰ ਭਾਰਤ ਲਿਆਂਦਾ ਜਾਵੇ ਤਾਂ ਕਿ ਉਹ ਬਲਜੀਤ ਦਾ ਚਿਹਰਾ ਵੇਖ ਸਕਣ ।
ਇਹ ਵੀ ਪੜ੍ਹੋ : ਦੁਖ਼ਦਾਈ ਖ਼ਬਰ: ਤੇਜ਼ ਰਫ਼ਤਾਰ ਗੱਡੀ ਨੇ ਲਪੇਟ 'ਚ ਲਿਆ ਨੌਜਵਾਨ, ਹਨ੍ਹੇਰਾ ਹੋਣ ਕਾਰਨ ਉਪਰੋਂ ਲੰਘਦੇ ਰਹੇ ਕਈ ਵਾਹਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਘਰ ’ਚੋਂ ਬਰਾਮਦ ਹੋਈਆਂ 2 ਬੱਚਿਆਂ ਦੀਆਂ ਲਾਸ਼ਾਂ, ਮਾਂ ਤੇ ਪਿਓ ਘਰੋਂ ਗ਼ਾਇਬ
NEXT STORY