ਸ੍ਰੀ ਹਰਗੋਬਿੰਦਪੁਰ /ਘੁਮਾਣ (ਸਰਬਜੀਤ ਸਿੰਘ ਬਾਵਾ) : ਕਸਬਾ ਘੁਮਾਣ ਦੇ ਅਧੀਨ ਪੈਂਦੇ ਪਿੰਡ ਭਗਤੂਪੁਰ ਦੇ ਇਕ ਨੌਜਵਾਨ ਦੀ ਭੇਦਭਰੇ ਹਾਲਾਤ ’ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਘੁਮਾਣ ਦੇ ਐੱਸ. ਐੱਚ. ਓ. ਜੋਗਿੰਦਰ ਸਿੰਘ ਨੇ ਦੱਸਿਆ ਕਿ ਮਿ੍ਰਤਕ ਨੌਜਵਾਨ ਸਿਮਰਨਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਭੱਟੀ ਕੰਮੋਕੇਨੰਗਲ ਜੋ ਬਚਪਨ ਤੋਂ ਹੀ ਆਪਣੇ ਨਾਨੇ ਬਲਬੀਰ ਸਿੰਘ ਦੇ ਕੋਲ ਪਿੰਡ ਭਗਤੂਪੁਰ ’ਚ ਰਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਸਿਮਰਨਜੀਤ ਸਿੰਘ ਆਪਣੇ ਮਾਮੇ ਤਰਸੇਮ ਸਿੰਘ ਨਾਲ ਸਬਜੀ ਵੇਚਣ ਦਾ ਕੰਮ ਕਰਦਾ ਸੀ ਅਤੇ ਪਿਛਲੇ ਦੋ ਦਿਨਾਂ ਤੋਂ ਉਹ ਘਰ ਨਹੀਂ ਆਇਆ ਸੀ।
ਇਹ ਵੀ ਪੜ੍ਹੋ : ਤਸਵੀਰਾਂ ’ਚ ਦੇਖੋ ਚੱਬੇਵਾਲ ’ਚ ਵਾਪਰੇ ਭਿਆਨਕ ਹਾਦਸੇ ਦਾ ਦਰਦਨਾਕ ਮੰਜ਼ਰ
ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਕਤ ਨੌਜਵਾਨ ਦੀ ਲਾਸ਼ ਪਿੰਡ ਦੇ ਬਾਹਰ ਟੈਂਕੀ ਨਾਲ ਲਟਕ ਰਹੀ ਹੈ, ਜਿਸ ਤੋਂ ਬਾਅਦ ਪੁਲਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿਚ ਲੈ ਲਿਆ ਅਤੇ 174 ਸੀ.ਆਰ. ਪੀ. ਸੀ. ਅਧੀਨ ਕਾਰਵਾਈ ਕਰਕੇ ਉਸਨੂੰ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਆਕਸੀਜਨ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ’ਤੇ ਹਾਈ ਕੋਰਟ ਸਖਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਵੀਂਕੈਡ ਲਾਕਡਾਊਨ ਦੌਰਾਨ ਪੁਲਸ ਨੇ ਕੀਤੇ ਸਖ਼ਤ ਸਰੁੱਖਿਆ ਪ੍ਰਬੰਧ, ਬਾਜ਼ਾਰ ਪੂਰਨ ਤੌਰ ’ਤੇ ਬੰਦ
NEXT STORY