ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ 'ਚ ਇੱਕ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸਕਾਈਵੇ ਕੰਪਨੀ ਵਿਚ ਕੰਮ ਕਰਦਾ ਸੀ ਤੇ ਕੰਪਨੀ ਦੇ ਬਿਜਲੀ ਦਾ ਕੰਮ ਕਰਨ ਦੌਰਾਨ ਉਸਦੀ ਮੌਤ ਹੋ ਗਈ ਉਥੇ ਹੀ ਮ੍ਰਿਤਕ ਪਰਿਵਾਰ ਨੇ ਇਨਸਾਫ ਦੀ ਗੁਹਾਰ ਲਾਈ ਹੈ।
ਇਹ ਵੀ ਪੜ੍ਹੋ- ਭਣੇਵੀਂ ਨਾਲ ਮਾਮੇ ਨੇ ਕਈ ਵਾਰ ਟੱਪੀਆਂ ਬੇਸ਼ਰਮੀ ਦੀਆਂ ਹੱਦਾ, ਜਦੋਂ ਹੋਈ ਗਰਭਵਤੀ ਤਾਂ ਕਰ 'ਤਾ ਵੱਡਾ ਕਾਂਡ
ਇਸ ਮੌਕੇ ਮ੍ਰਿਤਕ ਦੇ ਪੀੜਤ ਪਰਿਵਾਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮ੍ਰਿਤਕ ਦਾ ਨਾਂ ਪ੍ਰਦੀਪ ਕੁਮਾਰ ਹੈ ਤੇ ਉਹ ਵੇਰਕਾ ਇਲਾਕੇ ਦੇ ਧੁੱਪਸੜੀ ਦੇ ਰਹਿਣ ਵਾਲੇ ਹਨ। ਦੱਸਿਆ ਜਾ ਰਿਹਾ ਕਿ ਮ੍ਰਿਤਕ ਪ੍ਰਦੀਪ ਕੁਮਾਰ ਸਕਾਈਵੇ ਕੰਪਨੀ 'ਚ ਪਿਛਲੇ 10-12 ਸਾਲ ਤੋਂ ਕੰਮ ਕਰ ਰਿਹਾ ਸੀ ਤੇ ਕੰਪਨੀ ਵੱਲੋਂ ਬਿਜਲੀ ਦਾ ਕੰਮ ਕਰਵਾਇਆ ਜਾ ਰਿਹਾ ਸੀ ਜਿਸ ਦੌਰਾਨ ਉਸ ਨੂੰ ਕਰੰਟ ਲੱਗ ਗਿਆ । ਕੰਟਰ ਲੱਗਣ ਕਾਰਨ ਤੁਰੰਤ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਪਰਿਵਾਰ ਨੇ ਕਿਹਾ ਕਿ ਕੰਪਨੀ ਦੇ ਅਧਿਕਾਰੀ ਸਾਡੇ ਘਰ ਪ੍ਰਦੀਪ ਕੁਮਾਰ ਦੀ ਲਾਸ਼ ਨੂੰ ਲੈ ਕੇ ਪੁੱਜੇ ਤੇ ਕਿਹਾ ਕਿ ਇਸਨੂੰ ਦਿਲ ਦਾ ਦੌਰਾ ਪਿਆ ਹੈ ਜਿਸ ਕਾਰਨ ਇਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕੰਪਨੀ ਦੇ ਅਧਿਕਾਰੀਆਂ ਨੇ ਸਾਡੇ ਨਾਲ ਝੂਠ ਬੋਲਿਆ ਹੈ ਅਤੇ ਅਸੀਂ ਇਨਸਾਫ ਦੀ ਮੰਗ ਕਰਦੇ ਹਾਂ। ਮ੍ਰਿਤਕ ਦੀਆਂ ਤਿੰਨ ਧੀਆਂ ਹਨ ਜਿਨ੍ਹਾਂ ਦੇ ਸਿਰ ਤੋਂ ਉਸ ਦੇ ਪਿਓ ਦਾ ਸਾਇਆ ਉੱਠ ਗਿਆ ਹੈ ਹੁਣ ਉਨ੍ਹਾਂ ਦਾ ਘਰ ਕਿਵੇਂ ਚੱਲੇਗਾ। ਉਥੇ ਹੀ ਕੰਪਨੀ ਵਿੱਚ ਲੱਗੇ ਮੁਲਾਜ਼ਮ ਨੇ ਦੱਸਿਆ ਕਿ ਮ੍ਰਿਤਕ ਪ੍ਰਦੀਪ ਕੁਮਾਰ ਉਨ੍ਹਾਂ ਦੀ ਕੰਪਨੀ ਵਿੱਚ ਕੰਮ ਕਰਦਾ ਸੀ ਤੇ ਕਿਸੇ ਸਾਈਡ ਕੰਮ ਕਰਨ ਲਈ ਗਿਆ ਹੋਇਆ ਸੀ, ਜਿੱਥੇ ਉਸ ਨੂੰ ਬਿਜਲੀ ਦਾ ਕੰਮ ਕਰਦੇ ਸਮੇਂ ਕਰੰਟ ਲੱਗ ਗਿਆ ਅਤੇ ਜ਼ਖ਼ਮੀ ਹੋ ਗਿਆ।ਜਦੋਂ ਉਸ ਨੂੰ ਹਸਪਤਾਲ ਵਿੱਚ ਲੈ ਕੇ ਗਏ ਤਾਂ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਬਾਬੇ ਤੋਂ ਪੁੱਤ ਦੀ ਦਾਤ ਮੰਗਣ ਗਈ ਸੀ ਔਰਤ, ਇਸ਼ਨਾਨ ਦੇ ਬਹਾਨੇ ਮੋਟਰ 'ਤੇ ਲੈ ਕੇ ਕੀਤਾ ਵੱਡਾ ਕਾਂਡ
ਉਥੇ ਪੁਲਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮ੍ਰਿਤਕ ਪ੍ਰਦੀਪ ਕੁਮਾਰ ਸਕਾਈਵੇ ਕੰਪਨੀ ਵਿੱਚ ਕੰਮ ਕਰਦਾ ਸੀ ਜੋ ਕਿ ਵੇਰਕਾ ਦੇ ਧੁੱਪਸੜੀ ਇਲਾਕੇ ਦਾ ਰਹਿਣ ਵਾਲਾ ਹੈ ਜਿਸ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ। ਪੁਲਸ ਨੇ ਕਿਹਾ ਕਿ ਉਸਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਤਾਂ ਜੋ ਵੀ ਰਿਪੋਰਟ ਸਾਹਮਣੇ ਆਵੇਗੀ ਉਸ ਹਿਸਾਬ ਨਾਲ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਤੜਕਸਾਰ ਵੱਡੀ ਵਾਰਦਾਤ, ਸੈਰ ਕਰ ਰਹੇ ਵਿਅਕਤੀ 'ਤੇ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰੀ ਬਾਰਿਸ਼ ਨਾਲ ਜਲ ਦੇ ਅੰਦਰ ਡੁੱਬਾ ਜਲੰਧਰ, ਲੋਕਾਂ ਦੇ ਘਰਾਂ 'ਚ ਵੜਿਆ ਪਾਣੀ, ਸਾਮਾਨ ਹੋਇਆ ਖ਼ਰਾਬ
NEXT STORY