ਕੁਰਾਲੀ,(ਬਠਲਾ)- ਨਿਹੋਲਕਾ ਰੋਡ 'ਤੇ ਸਥਿਤ ਇਕ ਮੋਟਰ 'ਤੇ ਫਿਊਜ਼ ਲਾਉਣ ਲੱਗਿਆਂ ਨੌਜਵਾਨ ਕਿਸਾਨ ਦੀ ਮੌਤ ਹੋ ਗਈ। ਪੁਲਸ ਨੇ ਇਸ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਕਿਸਾਨ ਸੁਖਵੰਤ ਸਿੰਘ (25) ਪੁੱਤਰ ਬਹਾਦਰ ਸਿੰਘ ਨਿਵਾਸੀ ਭਾਗੋਮਾਜਰਾ ਖੇਤਾਂ ਵਿਚ ਕੰਮ ਕਰ ਰਿਹਾ ਸੀ। ਇਸੇ ਦੌਰਾਨ ਟਿਊਬਵੈੱਲ ਦਾ ਫਿਊਜ਼ ਉੱਡ ਗਿਆ, ਸੁਖਵੰਤ ਫਿਊਜ਼ ਲਾਉਣ ਸਮੇਂ ਬਿਜਲੀ ਦੀ ਤਾਰ ਦੇ ਸੰਪਰਕ ਵਿਚ ਆ ਗਿਆ ਤੇ ਕਰੰਟ ਲੱਗਣ ਕਾਰਨ ਬੇਹੋਸ਼ ਹੋ ਗਿਆ। ਉਸਨੂੰ ਕੁਰਾਲੀ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਪੁਲਸ ਨੇ ਸੂਚਨਾ ਮਿਲਦਿਆਂ ਹੀ ਮੌਕਾ ਦੇਖਣ ਉਪਰੰਤ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ। ਪੁਲਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ 'ਤੇ ਕਾਰਵਾਈ ਕੀਤੀ ਹੈ।
ਪੰਚਕੂਲਾ ਤੋਂ ਗੱਡੀ ਚੋਰੀ ਕਰਨ ਵਾਲੇ ਨੌਜਵਾਨ ਨੂੰ ਕ੍ਰਾਈਮ ਬ੍ਰਾਂਚ ਨੇ ਦਬੋਚਿਆ
NEXT STORY