ਮੋਗਾ, (ਆਜ਼ਾਦ)- ਬਾਘਾਪੁਰਾਣਾ ਨੇੜਲੇ ਪਿੰਡ ਗੰਜੀ ਗੁਲਾਬ ਸਿੰਘ ਵਾਲਾ ਨਿਵਾਸੀ ਜਗਸੀਰ ਸਿੰਘ (45) ਜੋ ਤਿੰਨ ਬੱਚਿਆਂ ਦਾ ਪਿਤਾ ਸੀ, ਦੀ ਜ਼ਿਆਦਾ ਸ਼ਰਾਬ ਪੀਣ ਨਾਲ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਘਟਨਾ ਦੀ ਜਾਣਕਾਰੀ ਮਿਲਣ 'ਤੇ ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਤੇ ਹੌਲਦਾਰ ਜਗਤਾਰ ਸਿੰਘ ਉਥੇ ਪੁੱਜੇ ਅਤੇ ਜਾਂਚ ਤੋਂ ਇਲਾਵਾ ਪੁੱਛਗਿੱਛ ਕੀਤੀ। ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਸਿਮਰਨਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਘਰ 'ਚ ਸ਼ਰਾਬ ਦੀ ਬ੍ਰਾਂਚ ਹੈ। ਉਸ ਦਾ ਪਤੀ ਜ਼ਿਆਦਾ ਸ਼ਰਾਬ ਪੀਣ ਦਾ ਆਦੀ ਸੀ ਤੇ ਰਾਤ ਨੂੰ ਵੀ ਉਹ ਸ਼ਰਾਬ ਪੀਣ ਤੋਂ ਬਾਅਦ ਖਾਣਾ ਖਾ ਕੇ ਸੌਂ ਗਿਆ। ਜਦੋਂ ਅਸੀਂ ਸਵੇਰੇ ਉਸ ਨੂੰ ਉਠਾਉਣ ਗਏ ਤਾਂ ਉਸ ਦੀ ਮੌਤ ਹੋ ਚੁੱਕੀ ਸੀ, ਜਿਸ 'ਤੇ ਅਸੀਂ ਪੁਲਸ ਨੂੰ ਸੂਚਿਤ ਕੀਤਾ। ਮ੍ਰਿਤਕ ਦੀ ਪਤਨੀ ਦੇ ਬਿਆਨਾਂ 'ਤੇ ਅੱਜ ਪੁਲਸ ਨੇ ਕਾਰਵਾਈ ਕਰ ਕੇ ਲਾਸ਼ ਪੋਸਟਮਾਰਟਮ ਤੋਂ ਬਾਅਦ ਵਾਰਿਸਾਂ ਨੂੰ ਸੌਂਪ ਦਿੱਤੀ ।
70 ਸਾਲਾ ਔਰਤ ਨਾਲ ਜਬਰ-ਜ਼ਨਾਹ ਕਰਨ ਵਾਲਾ ਕਾਬੂ
NEXT STORY