ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) - ਸ੍ਰੀ ਮੁਕਤਸਰ ਸਾਹਿਬ-ਫਾਜ਼ਿਲਕਾ ਰੇਲਵੇ ਸੈਕਸ਼ਨ 'ਤੇ ਰੇਲ ਗੱਡੀ ਹੇਠ ਆਉਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਸਾਰ ਰੇਲਵੇ ਪੁਲਸ ਚੌਂਕੀ ਦੇ ਏ. ਐਸ. ਆਈ. ਪਿਆਰੇ ਲਾਲ, ਹੈੱਡ ਕੰਸਟੇਬਲ ਭਜਨ ਲਾਲ, ਸੁਖਚੈਨ ਸਿੰਘ ਅਤੇ ਜਤਿੰਦਰ ਸਿੰਘ ਵਾਲੀਆ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
ਘਟਨਾ ਦੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਸ ਚੌਂਕੀ ਦੇ ਏ. ਐਸ. ਆਈ. ਪਿਆਰੇ ਲਾਲ ਨੇ ਦੱਸਿਆ ਕਿ ਨੇੜਲੇ ਪਿੰਡ ਬਧਾਈ ਬਲਮਗੜ੍ਹ ਦੇ ਨਿਵਾਸੀ ਨੇ ਰੇਲਵੇ ਪੁਲਸ ਚੌਂਕੀ ਸ੍ਰੀ ਮੁਕਤਸਰ ਸਾਹਿਬ ਵਿਖੇ ਸੂਚਨਾ ਦਿੱਤੀ ਕਿ ਸ੍ਰੀ ਮੁਕਤਸਰ ਸਾਹਿਬ-ਫਾਜ਼ਿਲਕਾ ਰੇਲਵੇ ਸੈਕਸ਼ਨ 'ਤੇ ਪਿੰਡ ਬਧਾਈ ਬਲਮਗੜ੍ਹ ਰੇਲਵੇ ਸਟੇਸ਼ਨ ਨੇੜੇ ਇਕ ਨੌਜਵਾਨ ਦੀ ਲਾਸ਼ ਪਈ ਹੋਈ ਹੈ। ਪੁਲਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਉਮਰ ਕਰੀਬ 14-15 ਸਾਲ ਹੈ ਅਤੇ ਉਸ ਨੇ ਚਿੱਟੇ ਰੰਗ ਦੀ ਟੀ-ਸ਼ਰਟ ਅਤੇ ਨੀਲੇ ਰੰਗ ਦੀ ਨਿੱਕਰ ਪਈ ਹੋਈ। ਉਨ੍ਹਾਂ ਦੱਸਿਆ ਕਿ ਅਜੇ ਤੱਕ ਮਿਤ੍ਰਕ ਨੌਜਵਾਨ ਦੀ ਪਹਿਚਾਣ ਨਹੀਂ ਹੋ ਸਕੀ ਹੈ ਇਸ ਲਈ ਲਾਸ਼ ਨੂੰ ਫਿਲਹਾਲ ਸ਼ਨਾਖਤ ਲਈ ਸਥਾਨਕ ਸਿਵਲ ਹਸਪਤਾਲ 'ਚ ਰੱਖਵਾ ਦਿੱਤਾ ਗਿਆ ਹੈ।
ਰੇਤ ਦਾ ਨਜਾਇਜ਼ ਖਨਣ ਕਰਨ ਦਾ 1 ਦੋਸ਼ੀ ਕਾਬੂ
NEXT STORY