ਹੁਸ਼ਿਆਰਪੁਰ, (ਜ.ਬ.)- ਜਲੰਧਰ ਰੋਡ 'ਤੇ ਸਥਿਤ ਇਕ ਫੈਕਟਰੀ 'ਚ ਕੰਮ ਕਰਦੇ ਨੌਜਵਾਨ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਗਈ। ਥਾਣਾ ਬੁੱਲ੍ਹੋਵਾਲ ਦੀ ਪੁਲਸ ਕੋਲ ਦਿੱਤੇ ਬਿਆਨਾਂ ਵਿਚ ਮ੍ਰਿਤਕ ਦੇ ਪਿਤਾ ਸੁਰਿੰਦਰ ਕੁਮਾਰ ਵਾਸੀ ਪਾਲਕਵਾ, ਥਾਣਾ ਬਰੇਲੀ ਨੇ ਦੱਸਿਆ ਕਿ ਉਸ ਦਾ ਲੜਕਾ ਰੋਹਿਣੀ ਕੁਮਾਰ (22) ਚੱਕ ਗੁੱਜਰਾਂ ਵਿਖੇ ਕਿਰਾਏ ਦੇ ਮਕਾਨ 'ਚ ਰਹਿੰਦਾ ਸੀ।
ਬੀਤੀ ਰਾਤ ਉਹ ਆਪਣੇ ਸਾਥੀਆਂ ਨਾਲ ਕਮਰੇ ਵਿਚ ਜ਼ਮੀਨ 'ਤੇ ਹੀ ਸੁੱਤਾ ਹੋਇਆ ਸੀ ਕਿ ਕਰੀਬ 3 ਵਜੇ ਉਸ ਨੇ ਆਪਣੇ ਸਾਥੀਆਂ ਨੂੰ ਦੱਸਿਆ ਕਿ ਉਸ ਦੀ ਗਰਦਨ 'ਤੇ ਕਿਸੇ ਚੀਜ਼ ਨੇ ਕੱਟ ਮਾਰਿਆ ਹੈ। ਇਸ ਦੌਰਾਨ ਥੋੜ੍ਹੀ ਦੇਰ ਬਾਅਦ ਉਹ ਫਿਰ ਸੌਂ ਗਏ। ਸਵੇਰੇ ਕਰੀਬ 6.30 ਵਜੇ ਉਸ ਦੀ ਹਾਲਤ ਵਿਗੜ ਗਈ ਤਾਂ ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੋਂ ਡਾਕਟਰਾਂ ਨੇ ਉਸ ਨੂੰ ਨਿੱਜੀ ਹਸਪਤਾਲ 'ਚ ਰੈਫਰ ਕਰ ਦਿੱਤਾ ਪਰ ਉਥੇ ਉਸ ਦੀ ਮੌਤ ਹੋ ਗਈ। ਦੂਜੇ ਪਾਸੇ ਪੋਸਟਮਾਰਟਮ ਰਿਪੋਰਟ ਵਿਚ ਉਕਤ ਨੌਜਵਾਨ ਨੂੰ ਸੱਪ ਦੇ ਡੰਗ ਲੈਣ ਦੀ ਪੁਸ਼ਟੀ ਹੋਈ ਹੈ। ਪੁਲਸ ਨੇ ਇਸ ਸਬੰਧ 'ਚ ਧਾਰਾ 174 ਤਹਿਤ ਕਾਰਵਾਈ ਕਰਦਿਆਂ ਪੰਚਨਾਮਾ ਤਿਆਰ ਕਰ ਕੇ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਹੈ।
ਵਿਦਿਆਰਥੀਆਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
NEXT STORY