ਧਨੌਲਾ, (ਰਵਿੰਦਰ)- ਕਿਸੇ ਅਣਪਛਾਤੇ ਵਾਹਨ ਦੀ ਫੇਟ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਜੀਜੇ ਬੂਟਾ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਬਹਾਦਰਪੁਰ ਨੇ ਬਿਆਨ ਦਰਜ ਕਰਵਾਏ ਹਨ ਕਿ ਉਸ ਦਾ ਛੋਟਾ ਸਾਲਾ ਰਾਜ ਸਿੰਘ 4-5 ਸਾਲਾਂ ਤੋਂ ਉਨ੍ਹਾਂ ਕੋਲ ਰਹਿੰਦਾ ਸੀ ਅਤੇ ਅਨੇਜਾ ਫੂਡ ਕੰਪਨੀ ਬਡਬਰ ਵਿਖੇ ਨੌਕਰੀ ਕਰਦਾ ਸੀ। 2 ਦਸੰਬਰ ਨੂੰ ਘਰ ਨਾ ਆਉਣ 'ਤੇ ਜਦੋਂ ਉਨ੍ਹਾਂ ਉਸ ਦੀ ਭਾਲ ਕੀਤੀ ਤਾਂ ਪਤਾ ਲੱਗਾ ਕਿ ਉਸ ਨੂੰ ਸੰਗਰੂਰ ਰੋਡ 'ਤੇ ਰੋਜ਼ ਗਾਰਡਨ ਪੈਲੇਸ ਕੋਲ ਰਾਤ ਸਮੇਂ ਕਿਸੇ ਅਣਪਛਾਤੇ ਵਾਹਨ ਦੇ ਡਰਾਈਵਰ ਨੇ ਫੇਟ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਾਹਨ ਦੇ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਔਰਤ ਦੀ ਕੁੱਟਮਾਰ ਤੇ ਉਸ ਦੇ ਪਤੀ ਨੂੰ ਬੰਨ੍ਹ ਕੇ ਰੱਖਣ ਵਾਲੇ ਨਾਮਜ਼ਦ
NEXT STORY