ਜਲੰਧਰ, (ਸੁਧੀਰ)- ਮਕਸੂਦਾਂ ਮੰਡੀ ਦੇ ਪਖਾਨੇ 'ਚ ਸ਼ੱਕੀ ਹਾਲਾਤ 'ਚ ਇਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਨੰਬਰ 1 ਦੀ ਪੁਲਸ ਮੌਕੇ 'ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਕੀਤੀ। ਮ੍ਰਿਤਕ ਦੀ ਪਛਾਣ ਸੁਰਜੀਤ ਕੁਮਾਰ ਵਾਸੀ ਰਵਿਦਾਸ ਨਗਰ ਵਜੋਂ ਹੋਈ ਹੈ। ਥਾਣਾ ਨੰਬਰ 1 ਦੀ ਪੁਲਸ ਨੇ ਦੱਸਿਆ ਕਿ ਜਾਂਚ 'ਚ ਪਤਾ ਲੱਗਾ ਹੈ ਕਿ ਉਕਤ ਨੌਜਵਾਨ ਆਪਣੇ ਕਿਸੇ ਜਾਣਕਾਰ ਨੂੰ ਮਿਲਣ ਆਇਆ ਸੀ, ਜਿਸ ਤੋਂ ਬਾਅਦ ਉਹ ਪਖਾਨੇ 'ਚ ਗਿਆ ਤਾਂ ਕਾਫੀ ਦੇਰ ਬਾਅਦ ਵੀ ਜਦੋਂ ਉਹ ਬਾਹਰ ਨਾ ਨਿਕਲਿਆ ਤਾਂ ਕਿਸੇ ਨੇ ਦਰਵਾਜ਼ਾ ਖੋਲ੍ਹਿਆ ਤਾਂ ਅੰਦਰ ਸੁਰਜੀਤ ਮ੍ਰਿਤਕ ਪਿਆ ਸੀ। ਦੂਜੇ ਪਾਸੇ ਸੰਪਰਕ ਕਰਨ 'ਤੇ ਥਾਣਾ ਨੰ. 1 ਦੇ ਮੁਖੀ ਨੇ ਦੱਸਿਆ ਕਿ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਹੈ। ਨੌਜਵਾਨ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਸਹੀ ਕਾਰਨਾਂ ਦਾ ਪਤਾ ਲੱਗ ਸਕੇਗਾ।
ਚੌਥੇ ਦਿਨ ਵੀ ਰਿਸ਼ਤੇਦਾਰ ਕਰਦੇ ਰਹੇ ਤਿੰਨੋਂ ਫਾਇਰ ਕਰਮਚਾਰੀਆਂ ਦੇ ਬਾਹਰ ਆਉਣ ਦਾ ਇੰਤਜ਼ਾਰ
NEXT STORY