ਚੰਡੀਗੜ੍ਹ- ਚੰਡੀਗੜ੍ਹ ਤੋਂ ਬਾਅਦ ਹੁਣ ਪੰਜਾਬ 'ਚ ਵੀ ਆਨੰਦ ਮੈਰਿਜ ਐਕਟ ਲਾਗੂ ਕਰਨ ਦੀ ਮੰਗ ਉੱਠਣ ਲੱਗੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੇ ਪੰਜਾਬ ਸਰਕਾਰ ਤੋਂ ਇਸ ਐਕਟ ਨੂੰ ਲਾਗੂ ਕਰਵਾਉਣ ਲਈ ਵਿਧਾਨ ਸਭਾ ਵਿੱਚ ਮਤਾ ਪਾਸ ਕਰਨ ਦੀ ਮੰਗ ਕੀਤੀ ਹੈ। ਜਾਣਕਾਰੀ ਮੁਕਤਾਬਕ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮੁੱਦੇ ਨੂੰ ਪੰਜਾਬ ਸਰਕਾਰ ਕੋਲ ਉਠਾਏਗੀ।
ਇਹ ਵੀ ਪੜ੍ਹੋ- ਜਾਣੋ ਕੌਣ ਹਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਥਾਪੇ ਗਏ ਜਥੇਦਾਰ ਗਿਆਨੀ ਰਘਬੀਰ ਸਿੰਘ
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਆਨੰਦ ਮੈਰਿਜ ਐਕਟ ਤਹਿਤ ਸਿੱਖ ਨੌਜਵਾਨ ਅਤੇ ਔਰਤ ਦੇ ਆਨੰਦ ਕਾਰਜ ਦੀ ਰਜਿਸਟਰੇਸ਼ਨ ਨੂੰ ਕਾਨੂੰਨੀ ਮਾਨਤਾ ਦੇਣ ਲਈ ਵਿਧਾਨ ਸਭਾ 'ਚ ਮਤਾ ਪਾਸ ਕਰਨਾ ਜ਼ਰੂਰੀ ਹੈ। ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਜਦੋਂ ਪਾਕਿਸਤਾਨ ਸਰਕਾਰ ਇਸ ਨੂੰ ਲਾਗੂ ਕਰ ਸਕਦੀ ਹੈ ਤੇ ਚੰਡੀਗੜ੍ਹ 'ਚ ਇਹ ਲਾਗੂ ਹੋ ਸਕਦਾ ਹੈ ਤਾਂ ਪੰਜਾਬ ਵਿੱਚ ਕਿਉਂ ਨਹੀਂ? ਵਰਲਡ ਸਿੱਖ ਚੈਂਬਰ ਆਫ਼ ਕਾਮਰਸ ਅੰਮ੍ਰਿਤਸਰ ਚੈਪਟਰ ਯੂਨਿਟ ਨੇ ਵੀ ਪੰਜਾਬ ਸਰਕਾਰ ਤੋਂ ਇਸ ਨੂੰ ਲਾਗੂ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਥਾਪਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਪੋਸਟ
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਸਾਲ 2012 'ਚ ਸੰਸਦ 'ਚ ਮਤਾ ਪਾਸ ਕਰਕੇ ਆਨੰਦ ਮੈਰਿਜ ਐਕਟ ਨੂੰ ਕਾਨੂੰਨੀ ਮਾਨਤਾ ਦਿੱਤੀ ਸੀ। ਇਸ ਨੂੰ ਦਿੱਲੀ ਸਮੇਤ ਕੁੱਲ 22 ਰਾਜਾਂ 'ਚ ਲਾਗੂ ਕੀਤਾ ਗਿਆ ਹੈ। ਹਰਿਆਣਾ, ਕੇਰਲ, ਤਾਮਿਲਨਾਡੂ, ਰਾਜਸਥਾਨ, ਆਂਧਰਾ ਪ੍ਰਦੇਸ਼ ਦੀਆਂ ਸਰਕਾਰਾਂ ਨੇ ਇਸ ਨੂੰ ਮਾਨਤਾ ਦਿੱਤੀ ਹੈ। ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ 'ਚ ਵੀ ਇਸ ਨੂੰ ਲਾਗੂ ਕਰ ਦਿੱਤਾ ਗਿਆ ਹੈ।
ਜਾਣੋ ਪੰਜਾਬ 'ਚ ਹੁਣ ਤੱਕ ਕਿਉਂ ਲਾਗੂ ਨਹੀਂ ਹੋ ਸਕਿਆ 'ਆਨੰਦ ਮੈਰਿਜ ਐਕਟ'
ਇਸ ਨੂੰ ਅਕਾਲੀ-ਭਾਜਪਾ ਸਰਕਾਰ ਨੇ ਅਪ੍ਰੈਲ 2016 ਵਿਚ ਲਾਗੂ ਕੀਤਾ ਸੀ ਪਰ ਲਾਗੂ ਹੋਣ ਦੀ ਤਾਰੀਖ਼ ਤੋਂ ਸੂਬੇ ਵਿਚ ਇਸ ਐਕਟ ਤਹਿਤ ਕੋਈ ਵੀ ਵਿਆਹ ਰਜਿਸਟਰਡ ਨਹੀਂ ਕੀਤਾ ਜਾ ਸਕਿਆ। ਜਦੋਂ ਇਹ ਐਕਟ 2016 ਵਿਚ ਅਕਾਲੀ-ਭਾਜਪਾ ਸਰਕਾਰ ਨੇ ਲਾਗੂ ਕੀਤਾ ਸੀ ਤਾਂ ਉਸ ਵੇਲੇ ਦੀ ਸਰਕਾਰ ਇਸ ਨੂੰ ਲਾਗੂ ਕਰਵਾਉਣ ਵਿਚ ਅਸਫ਼ਲ ਰਹੀ ਸੀ। ਬਾਅਦ ’ਚ ਜਦੋਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਆਈ ਤਾਂ ਸਿੱਖ ਜਥੇਬੰਦੀਆਂ ਦੇ ਦਬਾਅ ਕਾਰਨ ਇਸ ਨੂੰ ਸੂਬੇ ਵਿਚ ਲਾਗੂ ਕਰਨ ਲਈ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸਰਕਾਰੀ ਪੱਤਰ ਜਾਰੀ ਕੀਤੇ ਗਏ। ਜਦੋਂ ਪਹਿਲੀ ਵਾਰ ਕੋਈ ਨਤੀਜਾ ਨਾ ਨਿਕਲਿਆ ਤਾਂ ਸਰਕਾਰ ਨੇ ਮੁੜ ਸਖ਼ਤ ਪੱਤਰ ਕੱਢਿਆ। ਦੂਜੇ ਪੱਤਰ ਵਿਚ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਨੰਦ ਮੈਰਿਜ ਐਕਟ ਦਾ ਵਰਣਨ ਕਰਦੇ ਹੋਏ ਕੰਪਿਊਟਰ ਐਪਲੀਕੇਸ਼ਨ ਡਾਊਨਲੋਡ ਕਰਨ ਲਈ ਕਿਹਾ ਗਿਆ ਸੀ। ਵੈੱਬਸਾਈਟ ’ਤੇ ਆਨੰਦ ਮੈਰਿਜ ਐਕਟ ਦਾ ਕੋਈ ਟੈਬ ਨਹੀਂ ਹੈ। ਇਸ ਲਈ ਆਨੰਦ ਮੈਰਿਜ ਐਕਟ ਆਉਣ ’ਤੇ ਕੰਪਿਊਟਰ ਇਸ ਨੂੰ ਆਟੋਮੈਟਿਕ ਢੰਗ ਨਾਲ ਨਾਮਨਜ਼ੂਰ ਕਰ ਦਿੰਦਾ ਸੀ।
ਇਹ ਵੀ ਪੜ੍ਹੋ- ਦਿੱਲੀ-ਕਟੜਾ ਐਕਸਪ੍ਰੈਸ ਵੇਅ ਨੂੰ ਲੈ ਕੇ ਅਹਿਮ ਖ਼ਬਰ, ਗੁਰਦਾਸਪੁਰ ਦੀਆਂ 20 ਪੰਚਾਇਤਾਂ ਨੇ ਪਾਏ ਇਹ ਮਤੇ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਸੂਬੇ ਦੇ ਲੋਕਾਂ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਇਹ ਐਲਾਨ
NEXT STORY