ਹੁਸ਼ਿਆਰਪੁਰ, (ਘੁੰਮਣ)- ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਖਿਲਾਫ਼ ਅੱਜ ਇਥੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਸੈਂਕੜੇ ਕਿਸਾਨਾਂ ਨੇ ਇਕੱਠੇ ਹੋ ਕੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕੇਂਦਰ ਸਰਕਾਰ ਦੀ ਅਰਥੀ ਫੂਕੀ।
ਸਵਰਨ ਸਿੰਘ ਧੁੱਗਾ ਜ਼ਿਲਾ ਪ੍ਰਧਾਨ ਨੇ ਕਿਸਾਨਾਂ ਨੂੰ ਆਪਣੀਆਂ ਜਾਇਜ਼ ਮੰਗਾਂ ਲਈ ਲਗਾਤਾਰ ਸੰਘਰਸ਼ ਕਰਨ ਵਾਸਤੇ ਤਿਆਰ ਰਹਿਣ ਲਈ ਕਿਹਾ। ਕਿਸਾਨ ਮੰਗ ਕਰ ਰਹੇ ਸਨ ਕਿ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕੀਤਾ ਜਾਵੇ, ਕਿਸਾਨਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕੀਤੇ ਜਾਣ ਅਤੇ ਹੋਰ ਲਟਕਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ। ਓਮ ਸਿੰਘ ਸਟਿਆਣਾ ਨੇ ਕਿਹਾ ਕਿ ਪੰਜਾਬ ਸਰਕਾਰ ਬਿਜਲੀ ਦੀਆਂ ਮੋਟਰਾਂ ਵਾਸਤੇ ਘੱਟੋ-ਘੱਟ 8 ਘੰਟੇ ਦਿਨ ਸਮੇਂ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਵੇ, ਨਹੀਂ ਤਾਂ ਕਿਸਾਨ ਖੇਤਾਂ ਨੂੰ ਜਾਣ ਦੀ ਬਜਾਏ ਬਿਜਲੀ ਦਫ਼ਤਰਾਂ ਦਾ ਘਿਰਾਓ ਕਰਨ ਲਈ ਮਜਬੂਰ ਹੋਣਗੇ।
ਅੱਜ ਦੇ ਰੋਸ ਪ੍ਰਦਰਸ਼ਨ ਦੌਰਾਨ ਹਰਭਜਨ ਸਿੰਘ, ਅਮਰੀਕ ਸਿੰਘ, ਹਰਪ੍ਰੀਤ ਸਿੰਘ ਲਾਲੀ, ਲਖਵਿੰਦਰ ਸਿੰਘ, ਕਰਨੈਲ ਸਿੰਘ ਧਾਮੀ, ਜਸਵੀਰ ਸਿੰਘ, ਸਾਧੂ ਸਿੰਘ, ਸੁਰਿੰਦਰ ਸਿੰਘ ਲੱਦਾਂ, ਅਮਰਜੀਤ ਸਿੰਘ, ਗੁਰਨਾਮ ਸਿੰਘ ਸੰਧਰਾਂ ਸੋਢੀਆਂ, ਹਰਵੇਲ ਸਿੰਘ ਨੰਬਰਦਾਰ, ਜਸਵੀਰ ਸਿੰਘ, ਜਸਵਿੰਦਰ ਸਿੰਘ, ਹਰਵਿੰਦਰ ਸਿੰਘ, ਮਨਦੀਪ ਸਿੰਘ, ਕੁਲਵੀਰ ਸਿੰਘ, ਸੁਰਿੰਦਰ ਸਿੰਘ ਕੋਟਲੀ, ਗੁਰਨਾਮ ਸਿੰਘ, ਪ੍ਰਿਤਪਾਲ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਕਿਸਾਨਾਂ ਨੇ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖਿਲਾਫ਼ ਰੋਸ ਪ੍ਰਗਟ ਕੀਤਾ।
ਜ਼ਿਲਾ ਬਾਰ ਐਸੋਸੀਏਸ਼ਨ ਦੀਆਂ ਚੋਣ ਸਰਗਰਮੀਆਂ ਹੋਈਆਂ ਤੇਜ਼
NEXT STORY