ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਟਾਂਡਾ ਪੁਲਸ ਨੇ ਇੱਕ ਵਿਅਕਤੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 34 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿੱਚ 1 ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਅਮਰਜੀਤ ਕੌਰ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਠੱਗੀ ਦਾ ਸ਼ਿਕਾਰ ਹੋਏ ਪਿਆਰਾ ਸਿੰਘ ਵਾਸੀ ਗਿਲਜੀਆਂ ਦੇ ਬਿਆਨਾਂ ਦੇ ਆਧਾਰ 'ਤੇ ਜਤਿੰਦਰ ਸਿੰਘ ਵਾਸੀ ਢਡਿਆਲਾ ਖਿਲਾਫ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ, ਕਾਰ ਛੱਪੜ 'ਚ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਮੌਕੇ 'ਤੇ ਪਈਆਂ ਚੀਕਾਂ
ਆਪਣੇ ਬਿਆਨਾਂ ਵਿੱਚ ਪਿਆਰਾ ਸਿੰਘ ਨੇ ਦੋਸ਼ ਲਾਇਆ ਕਿ ਇਸ ਵਿਅਕਤੀ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 34 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ ਅਤੇ ਨਾ ਹੀ ਉਸ ਨੂੰ ਵਿਦੇਸ਼ ਭੇਜਿਆ ਗਿਆ ਅਤੇ ਨਾ ਹੀ ਉਸ ਦੀ ਰਕਮ ਵਾਪਸ ਕੀਤੀ ਗਈ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਮੁਲਜ਼ਮ ਖਿਲਾਫ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬੁਢਲਾਡਾ 'ਚ ਪੁਲਸ ਦਾ ਐਕਸ਼ਨ, ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਕੱਢਿਆ ਫਲੈਗ ਮਾਰਚ
NEXT STORY