ਅੰਮ੍ਰਿਤਸਰ (ਸਰਬਜੀਤ)-ਸਾਈਬਰ ਠੱਗਾਂ ਵੱਲੋਂ ਆਏ ਦਿਨ ਲੋਕਾਂ ਨੂੰ ਆਪਣੀਆਂ ਗੱਲਾਂ ਵਿਚ ਫਸਾ ਕੇ ਠੱਗੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ, ਜਿਸ ਵਿਚ ਚੰਗੇ ਬਿਜ਼ਨਸਮੈਨ ਅਤੇ ਹੋਰ ਵੀ ਨਾਮਵਰ ਲੋਕ ਇਨ੍ਹਾਂ ਦੇ ਸ਼ਿਕੰਜੇ ਵਿਚ ਫਸ ਚੁੱਕੇ ਹਨ। ਇਨ੍ਹਾਂ ਸਾਈਬਰ ਠੱਗਾਂ ਵੱਲੋਂ ਹੁਣ ਗੁਰੂ ਘਰਾਂ ਦੀਆਂ ਸਰਾਵਾਂ ਵਿਚ ਆਉਣ ਵਾਲੇ ਸ਼ਰਧਾਲੂਆਂ ਨੂੰ ਆਪਣਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਕਰ ਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ’ਚ ਸ਼ਰਧਾਲੂ ਨਤਮਸਤਕ ਹੋਣ ਵਾਸਤੇ ਪਹੁੰਚਦੇ ਹਨ ਅਤੇ ਛੁੱਟੀਆਂ ਵਿਚ ਇਹ ਗਿਣਤੀ ਬਹੁਤ ਵਧ ਜਾਂਦੀ ਹੈ।
ਇਹ ਵੀ ਪੜ੍ਹੋ : ਨਾਬਾਲਗ ਕੁੜੀ ਨੂੰ ਜ਼ਰੂਰੀ ਗੱਲ ਕਰਨ ਬਹਾਨੇ ਕੀਤਾ ਅਗਵਾ, ਬਾਅਦ 'ਚ ਉਹ ਹੋਇਆ, ਜੋ ਸੋਚਿਆ ਵੀ ਨਾ ਸੀ
ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਰਾਵਾਂ ਦੇ ਮੈਨੇਜਰ ਵੱਲੋਂ ਇਕ ਸ਼ਿਕਾਇਤ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੂੰ ਦਿੱਤੀ ਗਈ। ਮੈਨੇਜਰ ਗੁਰਪ੍ਰੀਤ ਸਿੰਘ ਨੇ ਸ਼ਿਕਾਇਤ ਵਿਚ ਲਿਖਿਆ ਕਿ ਆਨਲਾਈਨ ਠੱਗੀਆਂ ਹੋਣ ਦੇ ਮਾਮਲੇ ਵਧ ਰਹੇ ਹਨ, ਜਿਸ ਕਾਰਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਵੱਲੋਂ ਆਨਲਾਈਨ ਕਮਰਾ ਬੁੱਕ ਕਰਵਾਉਣ ਲਈ ਇਨ੍ਹਾਂ ਠੱਗਾਂ ਵੱਲੋਂ ਝੂਠੀਆਂ ਆਈ. ਡੀਜ਼ ਬਣਾ ਕੇ ਲੋਕਾਂ ਨੂੰ ਆਪਣੇ ਜਾਲ ਵਿਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਕੋਲੋਂ ਕਮਰਾ ਬੁੱਕ ਕਰਵਾਉਣ ਦੀ ਆੜ ਵਿਚ ਪੈਸੇ ਆਨਲਾਈਨ ਪਵਾ ਲੈਂਦੇ ਹਨ ਅਤੇ ਬਾਅਦ ਵਿਚ ਮੋਬਾਈਲ ਫੋਨ ਬੰਦ ਕਰ ਲੈਂਦੇ ਹਨ, ਜਿਸ ਸਬੰਧੀ ਇੱਥੇ ਆਉਣ ਵਾਲੇ ਸ਼ਰਧਾਲੂਆਂ ਨੂੰ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨੇ ਅੱਜ ਪੁਲਸ ਅਧਿਕਾਰੀ ਆਲਮਜੀਤ ਡੀ. ਸੀ. ਪੀ. ਲੋਅ ਐਂਡ ਆਰਡਰ ਨੂੰ ਸ਼ਿਕਾਇਤ ਕੀਤੀ ਗੈ। ਪੁਲਸ ਅਧਿਕਾਰੀ ਆਲਮਜੀਤ ਨੇ ਪੂਰਾ ਭਰੋਸਾ ਦਿੱਤਾ ਗਿਆ ਕਿ ਜਲਦ ਹੀ ਸ਼ਿਕਾਇਤ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਗੁਰਦਾਸਪੁਰ ਦੇ 9 ਵਿਧਾਨ ਸਭਾ ਹਲਕਿਆਂ 'ਚ ਪ੍ਰਮੁੱਖ ਪਾਰਟੀਆਂ ਦੇ ਵੋਟ ਬੈਂਕ ਨੂੰ ਲੱਗਾ ਖੋਰਾ, SAD ਬੁਰੀ ਤਰ੍ਹਾਂ ਪਛੜਿਆ
ਉਨ੍ਹਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਜੇਕਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਆਉਣ ਵਾਸਤੇ ਉਹ ਸ਼੍ਰੋਮਣੀ ਕਮੇਟੀ ਦੀਆਂ ਸਾਈਟਾਂ ’ਤੇ ਹੀ ਆਨਲਾਈਨ ਬੁਕਿੰਗ ਕਰਾਉਣ, ਨਾ ਕਿ ਕੋਈ ਆਮ ਵਿਅਕਤੀ ਵੱਲੋਂ ਕੀਤੇ ਗਏ ਫੋਨ ਰਾਹੀਂ ਉਹ ਕਿਸੇ ਵਿਸ਼ੇਸ਼ ਵਿਅਕਤੀ ਦੇ ਅਕਾਊਂਟ ਵਿਚ ਕਮਰਾ ਬੁੱਕ ਕਰਾਉਣ ਲਈ ਪੈਸੇ ਪਾਉਣ ਤੋਂ ਪਹਿਲਾਂ ਤੁਹਾਨੂੰ ਸਾਵਧਾਨ ਹੋਣ ਪਵੇਗਾ।
ਮੈਨੇਜਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜਦ ਦੀਆਂ ਗਰਮੀ ਦੀਆਂ ਛੁੱਟੀਆਂ ਪਈਆਂ ਹਨ। ਉਨ੍ਹਾਂ ਨੂੰ ਬਹੁਤ ਸਾਰੇ ਲੋਕਾਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਨ੍ਹਾਂ ਨਾਲ ਆਨਲਾਈਨ ਠੱਗੀ ਹੋ ਰਹੀ ਹੈ। ਇਥੋਂ ਤੱਕ ਕਿ ਇਕ ਵਿਅਕਤੀ ਵੱਲੋਂ ਪਹਿਲਾਂ ਤਾਂ 3100 ਰੁਪਏ ਸਰਾਵਾਂ ਦੇ ਨਾਂ ’ਤੇ ਆਪਣੇ ਅਕਾਊਂਟ ਵਿਚ ਟ੍ਰਾਂਸਫਰ ਕਰਵਾਇਆ ਅਤੇ ਉਸ ਤੋਂ ਬਾਅਦ ਸਾਰੇ ਪੈਸੇ ਉਨ੍ਹਾਂ ਦੇ ਅਕਾਊਂਟ ਵਿੱਚੋਂ ਹੜਪ ਲਏ ਗਏ। ਉਨ੍ਹਾਂ ਨੇ ਕਿਹਾ ਕਿ ਸ਼ਰਧਾਲੂ ਮਾਂ-ਪੁੱਤਰ ਵੱਲੋਂ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਗਈ ਹੈ ਅਤੇ ਪੁਲਸ ਕਮਿਸ਼ਨਰ ਨੇ ਵੀ ਤੁਰੰਤ ਕਾਰਵਾਈ ਕਰਨ ਲਈ ਆਦੇਸ਼ ਜਾਰੀ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਕਮਰਾ ਬੁੱਕ ਕਰਵਾਉਂਦਾ ਹੈ ਤਾਂ ਉਸ ਨੂੰ ਕਮਰੇ ਦੀ ਰਸੀਦ ਜੇਕਰ ਨਹੀਂ ਮਿਲਦੀ ਤਾਂ ਉਹ ਕਿਸੇ ਵੀ ਵਿਅਕਤੀ ਦੇ ਅਕਾਊਂਟ ਵਿਚ ਪੈਸੇ ਬਿਲਕੁਲ ਵੀ ਟਰਾਂਸਫਰ ਨਾ ਕਰੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸਾਈਬਰ ਠੱਗੀ ਦਾ ਸ਼ਿਕਾਰ ਹੋਏ ਸ਼ਰਧਾਲੂਆਂ ਦੇ ਮਾਮਲੇ ਦਿਨੋਂ ਦਿਨ ਵੱਧ ਰਹੇ ਹਨ । ਦੱਸਣਯੋਗ ਹੈ ਕਿ ਇਹ ਪਹਿਲਾ ਮਾਮਲਾ ਨਹੀਂ ਹੈ, ਜਿੱਥੇ ਸਰਾਵਾਂ ਦੇ ਨਾਂ ’ਤੇ ਸ਼ਰਧਾਲੂਆਂ ਨੂੰ ਵੱਡੀ ਠੱਗੀ ਦਾ ਸ਼ਿਕਾਰ ਹੋਣਾ ਪਿਆ ਹੋਵੇ।
ਇਹ ਵੀ ਪੜ੍ਹੋ : ਵਿਦੇਸ਼ੋਂ ਆਈ ਮੰਦਭਾਗੀ ਖ਼ਬਰ, ਮਲਸੀਆਂ ਦੇ ਜਸਮੇਰ ਸਿੰਘ ਦੀ ਸੜਕ ਹਾਦਸੇ 'ਚ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਉੱਤਰੀ ਰੇਲਵੇ ਫਿਰੋਜ਼ਪੁਰ ਨੇ ਮਈ ਮਹੀਨੇ 'ਚ ਟਿਕਟਾਂ ਦੀ ਚੈਕਿੰਗ ਦੌਰਾਨ 3.04 ਕਰੋੜ ਦਾ ਜੁਰਮਾਨਾ ਵਸੂਲਿਆ
NEXT STORY