ਬਾਘਾਪੁਰਾਣਾ, (ਰਾਕੇਸ਼)- ਪਿੰਡ ਲੰਗੇਆਣਾ ਦੇ ਪ੍ਰਾਇਮਰੀ ਸਕੂਲ ਵਿਚ ਖੜ੍ਹੇ ਪਾਣੀ ਨੂੰ ਲੈ ਕੇ ਵੱਡੀ ਗਿਣਤੀ ਵਿਚ ਬੱਚਿਆਂ ਦੇ ਮਾਪਿਆਂ ਤੇ ਪਿੰਡ ਦੇ ਲੋਕਾਂ ਨੇ ਮੁੱਦਕੀ ਰੋਡ 'ਤੇ ਧਰਨਾ ਦੇ ਕੇ ਪ੍ਰਸ਼ਾਸਨ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪਿੰਡ ਵਾਸੀਆਂ ਨੇ ਕਿਹਾ ਕਿ ਜਦ ਸਰਕਾਰ ਸਕੂਲਾਂ ਦੀ ਹਾਲਤ ਨਹੀਂ ਸੁਧਾਰ ਸਕਦੀ ਤਾਂ ਬੱਚੇ ਸਰਕਾਰੀ ਸਕੂਲਾਂ ਵਿਚ ਪੜ੍ਹਾਈ ਕਿਸ ਤਰ੍ਹਾਂ ਕਰਨਗੇ। ਉਨ੍ਹਾਂ ਕਿਹਾ ਕਿ ਸਕੂਲ 'ਚ ਪਾਣੀ ਭਰਨ ਕਰ ਕੇ ਬੱਚਿਆਂ ਨੂੰ ਲੰਘਣ 'ਚ ਜਿਥੇ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ, ਉਥੇ ਹੀ ਇਸ ਖੜ੍ਹੇ ਪਾਣੀ 'ਚੋਂ ਆ ਰਹੀ ਬਦਬੂ ਕਾਰਨ ਬੱਚਿਆਂ ਨੂੰ ਸਾਹ ਲੈਣਾ ਵੀ ਮੁਸ਼ਕਲ ਹੋ ਗਿਆ ਹੈ, ਜੋ ਵੱਡੀ ਬੀਮਾਰੀ ਲਈ ਖਤਰਾ ਬਣ ਚੁੱਕਾ ਹੈ ਪਰ ਪ੍ਰਸ਼ਾਸਨ ਵੱਲੋਂ ਇਸ ਮਸਲੇ ਨੂੰ ਗੰਭੀਰਤਾ ਨਾਲ ਨਾ ਲੈਣ ਕਾਰਨ ਬੱਚਿਆਂ ਦੇ ਮਾਪੇ ਬੇਹੱਦ ਦੁਖੀ ਹਨ।
ਧਰਨੇ ਵਿਚ ਸ਼ਾਮਲ 'ਆਪ' ਪਾਰਟੀ ਦੇ ਹਲਕਾ ਇੰਚਾਰਜ ਗੁਰਵਿੰਦਰ ਸਿੰਘ ਕੰਗ ਨੇ ਕਿਹਾ ਕਿ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਾਰਨ ਸਕੂਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਰ ਕੇ ਸਕੂਲਾਂ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਿੱਟਾ ਇਸ ਸਕੂਲ ਦੇ ਬੱਚਿਆਂ ਨੂੰ ਭੁਗਤਣਾ ਪੈ ਰਿਹਾ ਹੈ। ਪਿੰਡ ਦੇ ਸਰਪੰਚ ਛਿੰਦਰ ਸਿੰਘ ਨੇ ਦੱਸਿਆ ਕਿ ਇਸ ਪ੍ਰਾਇਮਰੀ ਸਕੂਲ ਨਾਲ ਛੱਪੜ ਲੱਗਦਾ ਹੈ, ਜਿਸ ਦਾ ਪਾਣੀ ਓਵਰਫਲੋਅ ਹੋ ਕੇ ਸਕੂਲ ਅੰਦਰ ਵੜ ਜਾਂਦਾ ਹੈ ਪਰ ਛੱਪੜ 'ਚੋਂ ਪਾਣੀ ਦੇ ਨਿਕਾਸ ਲਈ ਡਰੇਨ ਤੱਕ ਪਾਈਪਾਂ ਪਾ ਕੇ 30 ਲੱਖ ਰੁਪਏ ਦੀ ਲੋੜ ਹੈ, ਤਦ ਜਾ ਕੇ ਇਹ ਮਸਲਾ ਹੱਲ ਹੋ ਸਕਦਾ ਹੈ।
ਰੇਲ ਗੱਡੀ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ
NEXT STORY