ਜਲੰਧਰ (ਪੁਨੀਤ)–ਮੀਂਹ ਕਾਰਨ ਜ਼ਿਲ੍ਹੇ ਵਿਚ ਨਹਿਰਾਂ ਅਤੇ ਨਦੀਆਂ ਦੇ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ, ਜਿਸ ਨਾਲ ਹਾਦਸਾ ਹੋ ਸਕਦਾ ਹੈ। ਇਸੇ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਜ਼ਿਲ੍ਹੇ ਦੀਆਂ ਸਾਰੀਆਂ ਨਹਿਰਾਂ ਅਤੇ ਨਦੀਆਂ ਵਿਚ ਨਹਾਉਣ ’ਤੇ ਪੂਰੀ ਤਰ੍ਹਾਂ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਜਾਰੀ ਕੀਤੇ ਗਏ ਹਨ, ਜੋ 3 ਸਤੰਬਰ 2025 ਤਕ ਪ੍ਰਭਾਵੀ ਰਹਿਣਗੇ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਸਾਬਕਾ ਸਰਪੰਚ ਨੂੰ ਗੋਲੀਆਂ ਨਾਲ ਭੁੰਨਿਆ
ਹੁਕਮਾਂ ਵਿਚ ਸਪੱਸ਼ਟ ਰੂਪ ਨਾਲ ਕਿਹਾ ਗਿਆ ਹੈ ਕਿ ਨਹਿਰਾਂ ਅਤੇ ਨਦੀਆਂ ਵਿਚ ਨਹਾਉਣਾ ਖਤਰੇ ਤੋਂ ਖਾਲੀ ਨਹੀਂ ਹੈ ਅਤੇ ਇਸ ਨਾਲ ਮੰਦਭਾਗੇ ਹਾਦਸੇ ਹੋ ਸਕਦੇ ਹਨ। ਅਜਿਹੇ ਵਿਚ ਇਸ ਰੋਕ ਦਾ ਸਖ਼ਤੀ ਨਾਲ ਪਾਲਣ ਕਰਵਾਇਆ ਜਾਵੇਗਾ। ਇਸ ਲਈ ਪਿੰਡਾਂ ਦੇ ਸਰਪੰਚ, ਨੰਬਰਦਾਰ ਅਤੇ ਹੋਰ ਜ਼ਿੰਮੇਵਾਰ ਵਿਅਕਤੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ-ਆਪਣੇ ਇਲਾਕਿਆਂ ਵਿਚ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ।
ਇਹ ਵੀ ਪੜ੍ਹੋ- ਪੰਜਾਬ ਦੇ ਅਸਲਾਧਾਰਕਾਂ ਲਈ ਜਾਰੀ ਹੋਏ ਵੱਡੇ ਹੁਕਮ, ਪ੍ਰਸ਼ਾਸਨ ਅਪਣਾਵੇਗਾ ਸਖ਼ਤ ਰੁਖ
ਇਸ ਦੇ ਨਾਲ ਹੀ ਨਹਿਰੀ ਵਿਭਾਗ ਅਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਕਿ ਕੋਈ ਵੀ ਵਿਅਕਤੀ ਇਨ੍ਹਾਂ ਪਾਬੰਦੀਆਂ ਦਾ ਉਲੰਘਣ ਨਾ ਕਰ ਸਕੇ। ਜੇਕਰ ਕਿਸੇ ਵੀ ਵਿਅਕਤੀ ਵੱਲੋਂ ਹੁਕਮਾਂ ਦਾ ਉਲੰਘਣ ਕੀਤਾ ਜਾਂਦਾ ਹੈ ਤਾਂ ਪੁਲਸ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਹੜ੍ਹ ਦਾ ਖਤਰਾ: ਖੋਲ੍ਹ 'ਤੇ ਫਲੱਡ ਗੇਟ
ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਨਹਿਰਾਂ ਅਤੇ ਨਦੀਆਂ ਤੋਂ ਦੂਰ ਰਹਿਣ ਅਤੇ ਬੱਚਿਆਂ ਨੂੰ ਵੀ ਇਨ੍ਹਾਂ ਜਲ ਸਰੋਤਾਂ ਨੇੜੇ ਨਾ ਜਾਣ ਦੇਣ। ਇਹ ਰੋਕ ਅਹਿਤਿਅਤ ਵਜੋਂ ਲਾਈ ਗਈ ਹੈ ਤਾਂ ਕਿ ਕਿਸੇ ਅਣਹੋਣੀ ਤੋਂ ਬਚਿਆ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਿੰਡ ਕੰਮੇਆਣਾ ’ਚ ਵੱਡੀ ਵਾਰਦਾਤ, ਘਰ ਅੰਦਰ ਦਾਖਲ ਹੋ ਕੇ ਵਿਅਕਤੀ ਦਾ ਕਤਲ
NEXT STORY