ਜਲਾਲਾਬਾਦ (ਬੰਟੀ ਦਹੂਜਾ) : ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਆਈ. ਏ. ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀ. ਆਰ. ਪੀ. ਸੀ., 1973 ਦੀ ਧਾਰਾ 144) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ 'ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਇਹ ਹੁਕਮ 30 ਨਵੰਬਰ 2025 ਤੱਕ ਲਾਗੂ ਰਹਿਣਗੇ। ਮੌਜੂਦਾ ਸਾਲ 2025 ਦੀ ਫ਼ਸਲ ਝੋਨੇ (ਜੀਰੀ) ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ।
ਇਹ ਵੀ ਪੜ੍ਹੋ : ਮੁਫ਼ਤ ਕਣਕ ਲੈਣ ਵਾਲੇ ਰਾਸ਼ਨ ਕਾਰਡ ਧਾਰਕਾਂ ਲਈ ਵੱਡਾ ALERT, 30 ਸਤੰਬਰ ਤੋਂ ਪਹਿਲਾਂ...
ਦੇਖਣ 'ਚ ਆਇਆ ਹੈ ਕਿ ਝੋਨੇ ਦੀ ਫ਼ਸਲ ਕੱਟਣ ਉਪਰੰਤ ਪਰਾਲੀ ਦੀ ਰਹਿੰਦ-ਖੂੰਹਦ ਨੂੰ ਸਬੰਧਿਤ ਮਾਲਕਾਂ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ। ਇਸ ਨਾਲ ਨੁਕਸਾਨ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਹਵਾ 'ਚ ਧੂੰਏਂ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ। ਰਹਿੰਦ-ਖੂੰਹਦ ਨੂੰ ਅੱਗ ਲੱਗਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ। ਇਸ ਨਾਲ ਆਲੇ-ਦੁਆਲੇ ਖੜ੍ਹੀ ਫ਼ਸਲ ਜਾਂ ਪਿੰਡ 'ਚ ਅੱਗ ਲੱਗਣ ਦਾ ਡਰ ਰਹਿੰਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ CM ਬਦਲਣ ਨੂੰ ਲੈ ਕੇ ਵੱਡੀ ਖ਼ਬਰ, ਮੁੱਖ ਮੰਤਰੀ ਮਾਨ ਨੇ ਖ਼ੁਦ ਹੀ ਦੇ ਦਿੱਤਾ ਜਵਾਬ
ਇਸ ਨਾਲ ਕਈ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ। ਸੜਕ ਦੁਆਲੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ 'ਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋ ਜਾਂਦੇ ਹਨ। ਇਸ ਨਾਲ ਪਿੰਡਾਂ 'ਚ ਲੜਾਈ-ਝਗੜਾ ਹੋਣ ਦਾ ਡਰ ਵੀ ਰਹਿੰਦਾ ਹੈ। ਇਸ ਨੂੰ ਰੋਕਣਾ ਲੋਕ ਹਿੱਤ 'ਚ ਬਹੁਤ ਜ਼ਰੂਰੀ ਹੈ। ਦੁਰਲੱਭ ਅਤੇ ਲਾਭਦਾਇਕ ਜੀਵ-ਜੰਤੂਆਂ ਦੀ ਵਿਰਾਸਤ ਦਾ ਸਰਮਾਇਆ ਖ਼ਤਮ ਹੋ ਜਾਂਦਾ ਹੈ। ਲੋਕਾਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਇਹ ਸਖ਼ਤ ਕਦਮ ਚੁੱਕਣ ਦੀ ਲੋੜ ਜਾਪਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਗਵਾੜਾ ਦੀ ਮਸ਼ਹੂਰ ਨਿੱਜੀ ਯੂਨੀਵਰਸਿਟੀ ਤੋਂ ਵੱਡੀ ਖ਼ਬਰ, ਇਸ ਹਾਲ 'ਚ ਬੀ-ਟੈੱਕ ਦੇ ਵਿਦਿਆਰਥੀ ਨੂੰ ਵੇਖ ਉੱਡੇ ਹੋਸ਼
NEXT STORY