ਜਲੰਧਰ (ਵਰੁਣ)–ਸਟਰੀਟ ਡਾਗ ਨੂੰ ਟਾਟਾ 407 ਦੇ ਪਿੱਛੇ ਰੱਸੀ ਨਾਲ ਬੰਨ੍ਹ ਕੇ ਸ਼ਹਿਰ ਦੀਆਂ ਗਲੀਆਂ ਵਿਚ ਘੁਮਾਉਣ ਦੀ ਵੀਡੀਓ ਨੇ ਲੋਕਾਂ ਦੇ ਦਿਲਾਂ ਵਿਚ ਦਹਿਸ਼ਤ ਪੈਦਾ ਕਰ ਦਿੱਤੀ। ਜ਼ਿੰਦਾ ਡਾਗ ਨੂੰ ਟਾਟਾ 407 ਦੇ ਪਿੱਛੇ ਬੰਨ੍ਹ ਕੇ ਉਸਨੂੰ ਘੜੀਸਦਿਆਂ ਲਿਜਾਣ ਦੀ ਜਦੋਂ ਵੀਡੀਓ ਵਾਇਰਲ ਹੋਈ ਤਾਂ ਐਨੀਮਲ ਪ੍ਰੋਟੈਕਸ਼ਨ ਫਾਊਂਡੇਸ਼ਨ ਨੇ ਪੁਲਸ ਕਮਿਸ਼ਨਰ ਦਫਤਰ ਜਾ ਕੇ ਵੀਡੀਓ ਕਲਿੱਪ ਸਮੇਤ ਸ਼ਿਕਾਇਤ ਦਰਜ ਕਰਵਾਈ ਅਤੇ ਡਰਾਈਵਰ ਵੱਲੋਂ ਕੀਤੇ ਇਸ ਅਣਮਨੁੱਖੀ ਕਾਰਜ ਲਈ ਉਸ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਹਾਲਾਂਕਿ ਵੀਡੀਓ ਕਿਸ ਇਲਾਕੇ ਦਾ ਹੈ, ਇਹ ਅਜੇ ਸਪੱਸ਼ਟ ਨਹੀਂ ਹੋ ਸਕਿਆ।
ਇਹ ਵੀ ਪੜ੍ਹੋ- ਹੜ੍ਹਾਂ ਵਿਚਾਲੇ ਪੌਂਗ ਡੈਮ ਤੋਂ ਛੱਡਿਆ 31 ਹਜ਼ਾਰ ਕਿਊਸਿਕ ਪਾਣੀ, ਇਨ੍ਹਾਂ ਪਿੰਡਾਂ ਲਈ ਮੰਡਰਾ ਰਿਹਾ ਵੱਡਾ ਖ਼ਤਰਾ
ਇਸ ਮਾਮਲੇ ਨੂੰ ਥਾਣਾ ਨੰਬਰ 8 ਦੇ ਇੰਚਾਰਜ ਪ੍ਰਦੀਪ ਸਿੰਘ ਨੂੰ ਮਾਰਕ ਕੀਤਾ ਗਿਆ ਹੈ। ਪੁਲਸ ਨੇ ਮਾਮਲੇ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ। ਫਾਊਂਡੇਸ਼ਨ ਦੇ ਸੰਸਥਾਪਕ ਯੁਵੀ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਇਕ 11 ਸੈਕਿੰਡ ਦੀ ਵੀਡੀਓ ਆਈ ਸੀ, ਜਿਸ ਵਿਚ ਟਾਟਾ 407 (ਪੀ. ਬੀ. 08 ਸੀ. ਪੀ. 7206) ਆਪਣੇ ਵਾਹਨ ਦੇ ਪਿੱਛੇ ਸਟਰੀਟ ਡਾਗ ਨੂੰ ਰੱਸੀ ਨਾਲ ਬੰਨ੍ਹ ਕੇ ਘੜੀਸਦਾ ਹੋਇਆ ਲਿਜਾ ਰਿਹਾ ਸੀ। ਡਾਗ ਦਾ ਸਿਰ ਵੀ ਵਾਰ-ਵਾਰ ਸੜਕ ’ਤੇ ਟਕਰਾ ਰਿਹਾ ਸੀ ਪਰ ਡਰਾਈਵਰ ਗੱਡੀ ਨੂੰ ਭਜਾਉਂਦਾ ਰਿਹਾ।
ਟਾਟਾ 407 ਦੇ ਪਿੱਛੇ ਆ ਰਹੇ ਇਕ ਬਾਈਕ ਸਵਾਰ ਨੌਜਵਾਨ ਨੇ ਇਹ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ, ਜਿਸ ਤੋਂ ਬਾਅਦ ਫਾਊਂਡੇਸ਼ਨ ਦੇ ਸੰਸਥਾਪਕ ਨੇ ਸ਼ਿਕਾਇਤ ਦਰਜ ਕਰਵਾਈ। ਯੁਵੀ ਸਿੰਘ ਨੇ ਕਿਹਾ ਕਿ ਡਰਾਈਵਰ ਵੱਲੋਂ ਕੀਤੇ ਇਸ ਘਿਨੌਣੇ ਕੰਮ ਨੇ ਮਨੁੱਖਤਾ ਨੂੰ ਸ਼ਰਮਸਾਰ ਕਰਨ ਦੇ ਨਾਲ-ਨਾਲ ਮਨੁੱਖਤਾ ਦੇ ਸਿਧਾਂਤਾਂ ਨੂੰ ਤਾਰ-ਤਾਰ ਕੀਤਾ ਹੈ। ਉਨ੍ਹਾਂ ਟਾਟਾ 407 ਦੇ ਡਰਾਈਵਰ ਵਿਰੁੱਧ ਪਸ਼ੂ ਭਲਾਈ ਕਾਨੂੰਨਾਂ ਦੀ ਉਲੰਘਣਾ ਕਰਨ ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਕੇਸ ਦਰਜ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਟਾਟਾ 407 ਨੂੰ ਵੀ ਜ਼ਬਤ ਕੀਤਾ ਜਾਵੇ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਤੇ ਵੀ ਬੇਸਹਾਰਾ ਪਸ਼ੂਆਂ ਖ਼ਿਲਾਫ਼ ਕੋਈ ਵੀ ਜ਼ੁਲਮ ਕਰਦਾ ਹੈ ਤਾਂ ਉਸਦੀ ਜਾਣਕਾਰੀ ਪੁਲਸ ਨੂੰ ਦਿੱਤੀ ਜਾਵੇ ਤਾਂ ਕਿ ਬੇਜ਼ੁਬਾਨਾਂ ਨੂੰ ਬਚਾਇਆ ਜਾ ਸਕੇ।
ਇਹ ਵੀ ਪੜ੍ਹੋ- ਹੜ੍ਹਾਂ ਦਰਮਿਆਨ ਰਾਹਤ ਭਰੀ ਖ਼ਬਰ: ਅੱਜ ਤੋਂ ਆਮ ਵਾਂਗ ਚੱਲਣਗੀਆਂ ਇਸ ਟਰੈਕ ਤੋਂ ਸਾਰੀਆਂ ਰੇਲ ਗੱਡੀਆਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਨਹਿਰ ਕਿਨਾਰੇ ਹੋਏ ਕਬਜ਼ਿਆਂ ਕਾਰਨ ਗੰਦੀ ਹੋ ਰਹੀ ਹੈ ਨਹਿਰ, 20 ਫੁੱਟ ਦੀ ਸੜਕ 10 ਫੁੱਟ ਦੀ ਰਹਿ ਗਈ
NEXT STORY